Punjab

ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਤੇ ਜਥੇਦਾਰਾਂ ਨੂੰ ਫ਼ੈਸਲੇ ਲੈਣ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਜਨਰਲ ਇਜਲਾਸ ‘ਚ ਅਪੀਲ ਰੂਪੀ ਮਤਾ ਕੀਤਾ ਪਾਸ

ਅੰਮ੍ਰਿਤਸਰ, , 5 ਅਗਸਤ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤਾ ਗਿਆ। ਤਕਰੀਬਨ ਦੋ ਘੰਟੇ ਚੱਲੇ ਇਸ ਵਿਸ਼ੇਸ਼ ਇਜਲਾਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੁਝਾਅ ਦਿੱਤੇ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਨੁਕਾਤੀ ਮਤਾ ਪੇਸ਼ ਕੀਤਾ, ਜਿਸ ਨੂੰ ਹਾਊਸ ਨੇ ਪ੍ਰਵਾਨਗੀ ਦਿੱਤੀ। ਮਤੇ ਬਾਰੇ ਗੱਲ ਕਰਦਿਆ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਤੇ ਵਿੱਚ ਲਿਖਿਆ ਗਿਆ ਹੈ ਕਿ, ”ਸਿੱਖ ਧਰਮ ਆਪਣੇ ਮੌਲਿਕ ਇਤਿਹਾਸ, ਸਿਧਾਂਤਾਂ, ਮਰਿਆਦਾ ਅਤੇ ਵਿਚਾਰਧਾਰਾ ਦੀ ਅਮੀਰੀ ਕਰਕੇ ਦੁਨੀਆ ਦੇ ਧਰਮਾਂ ਅੰਦਰ ਨਿਵੇਕਲਾ ਸਥਾਨ ਰੱਖਦਾ ਹੈ। ਤਖ਼ਤ ਸਾਹਿਬਾਨ ਸਿੱਖ ਪੰਥ ਦੀਆਂ ਸਰਵਉੱਚ ਸੰਸਥਾਵਾਂ ਹਨ, ਜੋ ਸਿੱਖ ਇਤਿਹਾਸ, ਗੁਰਬਾਣੀ ਅਤੇ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਸਿੱਖ ਕੌਮ ਦੀ ਧਾਰਮਿਕ, ਪੰਥਕ, ਨੈਤਿਕ ਅਤੇ ਰੂਹਾਨੀ ਅਗਵਾਈ ਕਰਦੇ ਹਨ। ਹਰ ਤਖ਼ਤ ਸਾਹਿਬ ਦੀ ਆਪਣੇ ਇਤਿਹਾਸਕ ਪਿਛੋਕੜ ਅਤੇ ਪੰਥਕ ਮਹੱਤਤਾ ਦੇ ਨਾਲ-ਨਾਲ ਖੇਤਰੀ ਵਿਸ਼ੇਸ਼ਤਾ ਸਿੱਖ ਮਰਯਾਦਾ ਦਾ ਹਿੱਸਾ ਹੈ ਪਰ ਮਹੱਤਵਪੂਰਨ ਇਹ ਹੈ ਕਿ ਸਭ ਤਖ਼ਤ ਸਾਹਿਬਾਨ ਇੱਕੋ ਗੁਰਮਰਿਆਦਾ ਅਤੇ ਗੁਰੂ ਮਰਜੀ ਅਧੀਨ ਹਨ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਪ੍ਰਭੂਸੱਤਾ ਸੰਪੰਨ ਹਸਤੀ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਵਾਸਤੇ ਇਲਾਹੀ ਆਦੇਸ਼ ਦਾ ਅਸਥਾਨ ਹੈ। ਇਹ ਧਰਮ ਦੇ ਨਾਲ ਨਾਲ ਪੰਥਕ ਤੇ ਰਾਜਨੀਤਕ ਅਗਵਾਈ ਲਈ ਵੀ ਮਾਰਗ ਦਰਸ਼ਨ ਹੈ। ਸਿੱਖ ਕੌਮ ਦੇ 5 ਤਖ਼ਤ ਸਾਹਿਬਾਨ ਆਪੋ ਆਪਣੀ ਥਾਂ ਵੱਡੀ ਅਹਿਮੀਅਤ ਰੱਖਦੇ ਹਨ ਰਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਪੰਥ ਵੱਲੋਂ ਪ੍ਰਵਾਨੀ ਅਤੇ ਸਨਮਾਨੀ ਜਾਂਦੀ ਹੈ। ਸਿੱਖਾਂ ਦੇ ਕੌਮੀ ਮਸਲੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰੇ ਜਾਣ ਅਤੇ ਨਿਰਣਾ ਕਰਨ ਦਾ ਸਰਬ ਪ੍ਰਮਾਣਿਤ ਵਿਧਾਨ ਹੈ ਪਰ ਬਾਕੀ ਤਖ਼ਤ ਸਾਹਿਬਾਨ ਦਾ ਸਥਾਨਕ ਪੱਧਰ ‘ਤੇ ਮਾਮਲਿਆਂ ਨੂੰ ਸੰਬੋਧਨ ਹੋਣਾ ਵੀ ਸਿੱਖ ਰਹਿਤ ਮਰਿਆਦਾ ਦੀ ਸੇਧ ਵਿੱਚ ਅਧਿਕਾਰਤ ਹੈ। ਅੱਜ ਦਾ ਇਹ ਜਰਨਲ ਇਜਲਾਸ ਕੌਮੀ ਇਤਿਹਾਸ, ਮਰਿਆਦਾ ਪ੍ਰੰਪਰਾਵਾਂ ਅਤੇ ਚੱਲਦੇ ਆ ਰਹੇ ਵਿਧੀ ਵਿਧਾਨ ਦੀ ਰੋਸ਼ਨੀ ਵਿੱਚ ਤਖ਼ਤ ਸਾਹਿਬਾਨ ਦੇ ਮਾਣ ਸਤਿਕਾਰ ਅਤੇ ਅਧਿਕਾਰਾਂ ਦਾ ਸਨਮਾਨ ਕਰਦਿਆਂ ਜਥੇਦਾਰ ਸਾਹਿਬਾਨ ਨੂੰ ਹਾਰਦਿਕ ਅਪੀਲ ਕਰਦਾ ਹੈ :-

Related Articles

Leave a Reply

Your email address will not be published. Required fields are marked *

Back to top button