
ਬਠਿੰਡਾ, 6 ਅਗਸਤ : ਜ਼ਿਲ੍ਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਥੇ ਇਕ ਵਿਅਕਤੀ ਦੀ ਡੋਪ ਟੈਸਟ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਨੇਹੀਆਂਵਾਲਾ ਪੁਲਿਸ ਨੇ ਸਥਾਨਕ ਗੋਨਿਆਣਾ ਮੰਡੀ ਤੋਂ ਮੁਲਜ਼ਮ ਸ਼ਿਵਚਰਨ ਸਿੰਘ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਥਾਣਾ ਸਦਰ ਰਾਮਪੁਰਾ ਪੁਲਿਸ ਨੇ ਪਿੰਡ ਚਾਉਕੇ ਤੋਂ ਮੁਲਜ਼ਮ ਸੱਜਣ ਸਿੰਘ ਨੂੰ 250 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਕੋਟਫੱਤਾ ਪੁਲਿਸ ਨੇ ਮੁਲਜ਼ਮ ਕੁਲਦੀਪ ਸਿੰਘ ਵਾਸੀ ਪਿੰਡ ਚਨਾਰਥਲ ਨੂੰ ਨਸ਼ੇ ਦੀ ਹਾਲਤ ’ਚ ਗ੍ਰਿਫ਼ਤਾਰ ਕੀਤਾ ਹੈ। ਜਦੋ ਉਸਦਾ ਡੋਪ ਟੈਸਟ ਕਰਵਾਇਆ ਤਾਂ ਉਸਦੀ ਰਿਪੋਰਟ ਪਾਜ਼ੇਟਿਵ ਆਈ। ਪੁਲਿਸ ਨੇ ਉਕਤ ਮੁਲਜਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।



