Punjab

ਕਾਰ ਨੇ ਔਰਤ ਨੂੰ ਮਾਰੀ ਟੱਕਰ, ਚਾਲਕ ਖਿਲਾਫ ਮਾਮਲਾ ਦਰਜ

ਬਠਿੰਡਾ, 6 ਅਗਸਤ : ਪਿੰਡ ਕਲਿਆਣ ਮਲਕਾ ਵਿਚ ਇਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀ ਔਰਤ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ। ਇਸ ਮਾਮਲੇ ਵਿਚ ਥਾਣਾ ਕੋਟਫੱਤਾ ਪੁਲਿਸ ਨੇ ਪੀੜਤ ਔਰਤ ਦੀ ਸ਼ਿਕਾਇਤ ਤੇ ਦੋਸ਼ੀ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਸੰਦੀਪ ਕੌਰ ਵਾਸੀ ਪਿੰਡ ਕਲਿਆਣ ਮਲਕਾ ਨੇ ਦੱਸਿਆ ਕਿ ਉਹ 25 ਜੁਲਾਈ ਪੈਦਲ ਜਾ ਰਹੀ ਸੀ। ਇਸ ਦੌਰਾਨ ਮੁਲਜਮ ਰਾਜਿੰਦਰ ਸਿੰਘ ਵਾਸੀ ਪਿੰਡ ਗੁਰੂਸਰ ਮਹਿਰਾਜ ਨੇ ਆਪਣੀ ਕਾਰ ਨੰਬਰ ਪੀਬੀ-40ਏ-6594 ਤੇਜ਼ ਰਫ਼ਤਾਰ ਨਾਲ ਉਸਨੂੰ ਜ਼ੋਰਦਾਰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ। ਪੁਲਿਸ ਨੇ ਦੋਸ਼ੀ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button