Punjab

ਜੇਲ੍ਹ ’ਚ ਦੋ ਹਵਾਲਾਤੀਆਂ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ, ਕੇਸ ਦਰਜ

ਕਪੂਰਥਲਾ, 6 ਅਗਸਤ : ਮਾਡਰਨ ਜੇਲ ’ਚ ਦੋ ਹਵਾਲਾਤੀਆਂ ਦੇ ਕਬਜ਼ੇ ਵਿੱਚੋਂ 389 ਪਾਬੰਦੀਸ਼ੁਦਾ ਗੋਲੀਆਂ ਤੇ 15 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਜੇਲ੍ਹ ਪ੍ਰਬੰਧਨ ਨੇ ਨਸ਼ੇ ਦੀ ਖੇਪ ਬਰਾਮਦਗੀ ਦੇ ਮਾਮਲੇ ਬਾਰੇ ਜੇਲ੍ਹ ਦੇ ਉੱਚ ਅਧਿਕਾਰੀਆਂ ਤੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਦੋਵਾਂ ਹਵਾਲਾਤੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਹਾਇਕ ਸੁਪਰਿੰਟੇਂਡੈਂਟ ਸਤਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨ ਉਹ ਜੇਲ੍ਹ ਵਿਚ ਡਿਓੜੀ ਇੰਚਾਰਜ ਸੀ। ਸ਼ਾਮ ਵੇਲੇ ਜੇਲ੍ਹ ਦੀ ਤਲਾਸ਼ੀ ਦੌਰਾਨ ਹਵਾਲਾਤੀ ਪਰਮਵੀਰ ਸਿੰਘ ਉਰਫ ਰਿੰਕਾ ਨਿਵਾਸੀ ਮੁਹੱਲਾ ਉੱਚਾਧੋੜਾ ਦਾ ਰਹਿਣ ਵਾਲਾ ਹੈ, ਦੇ ਕਬਜ਼ੇ ’ਚੋਂ 389 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਇਸੇ ਤਰ੍ਹਾਂ ਜੇਲ੍ਹ ਵਿਚ ਚੈਕਿੰਗ ਦੌਰਾਨ ਬੰਦ ਹਵਾਲਤੀਆਂ ਤੇ ਕੈਦੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਹਵਾਲਾਤੀ ਦਿਲਪ੍ਰੀਤ ਸਿੰਘ ਜੋ ਪਿੰਡ ਤਲਵੰਡੀ ਬੁਟੀਆਂ ਸ਼ਾਹਕੋਟ ਜਲੰਧਰ ਦਾ ਰਹਿਣ ਵਾਲਾ ਹੈ, ਦੇ ਕਬਜ਼ੇ ’ਚੋਂ 15 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜੇਲ ਪ੍ਰਬੰਧਨ ਨੇ ਨਸ਼ੀਲੇ ਪਦਾਰਥ ਨੂੰ ਕਬਜ਼ੇ ’ਚ ਲੈ ਕੇ ਇਸ ਦੀ ਸੂਚਨਾ ਜੇਲ੍ਹ ਦੇ ਉੱਚ ਅਧਿਕਾਰੀਆਂ ਅਤੇ ਥਾਣਾ ਕੋਤਵਾਲੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਹਵਾਲਾਤੀ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button