Punjab

ਡਰੇਨ ਦੇ ਪੁਲ਼ ਨੇੜਿਓਂ ਅਣਪਛਾਤੀ ਲਾਸ਼ ਬਰਾਮਦ

ਕਲਾਨੌਰ, 6 ਅਗਸਤ : ਕਲਾਨੌਰ ਤੋਂ ਬਟਾਲਾ ਮਾਰਗ ਤੇ ਪੈਂਦੇ ਪਿੰਡ ਵਡਾਲਾ ਬਾਂਗਰ ਤੋਂ ਗੁਜਰਦੀ ਡਰੇਨ ਦੇ ਪੁੱਲ ਹੇਠੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲੀ ਹੋਈ ਹੈ। ਬੁੱਧਵਾਰ ਨੂੰ ਬਾਅਦ ਦੁਪਹਿਰ ਵਡਾਲਾ ਬਾਂਗਰ ਪੁੱਲ ਡਰੇਨ ਨੇੜਿਓਂ ਬਦਬੂ ਆਉਣ ‘ਤੇ ਰਾਹਗੀਰਾਂ ਨੂੰ ਪਤਾ ਲੱਗਾ ਕਿ ਪੁਲ਼ ਦੇ ਹੇਠਾਂ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਹੈ ਜਿਸ ਦੇ ਲਾਲ ਰੰਗ ਦੀ ਟੀ ਸ਼ਰਟ ਪਹਿਨੀ ਹੋਈ ਹੈ ਅਤੇ ਲਾਸ਼ ਖਰਾਬ ਹੋਣ ਕਾਰਨ ਬਦਬੂ ਫੈਲੀ ਹੋਈ ਹੈ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਪੁਲਿਸ ਚੌਕੀ ਵਡਾਲਾ ਬਾਂਗਰ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਦੇ ਐੱਸਐੱਚਓ ਸੁਰਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਉਨਾਂ ਦੇ ਧਿਆਨ ਹਿੱਤ ਹੈ ਅਤੇ ਉਹ ਮੌਕੇ ‘ਤੇ ਪਹੁੰਚ ਰਹੇ ਹਨ।

Related Articles

Leave a Reply

Your email address will not be published. Required fields are marked *

Back to top button