Punjab

ਜ਼ਮੀਨ ਦੀਆਂ ਰਜਿਸਟਰੀਆਂ ਕਰਵਾਉਣ ਦੇ ਨਾਮ ‘ਤੇ ਧੋਖਾਧੜੀ, ਮਾਮਲਾ ਦਰਜ

ਬਠਿੰਡਾ, 7 ਅਗਸਤ : ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਜ਼ਮੀਨ ਰਜਿਸਟਰੀਆਂ ’ਚ ਧੋਖਾਧੜੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਪਰਮਜੀਤ ਕੌਰ ਵਾਸੀ ਪਿੰਡ ਸਾਹੁਵਾਲਾ ਜ਼ਿਲ੍ਹਾ ਸਿਰਸਾ ਨੇ ਦੱਸਿਆ ਕਿ ਉਸਨੇ ਆਦਰਸ਼ ਨਗਰ ਦੇ ਰਹਿਣ ਵਾਲੇ ਸੰਦੀਪ ਸਿੰਘ ਤੋਂ 20 ਲੱਖ 60 ਹਜ਼ਾਰ ਰੁਪਏ ’ਚ ਇਕ ਪਲਾਂਟ ਖਰੀਦਿਆ ਸੀ। ਜਦੋਂ ਰਜਿਸਟਰੀ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਪਲਾਂਟ ਕਿਸੇ ਹੋਰ ਦਾ ਹੈ। ਅਜਿਹਾ ਕਰਕੇ ਸੰਦੀਪ ਸਿੰਘ ਨੇ ਗਲਤ ਰਜਿਸਟਰੀ ਕਰਵਾ ਕੇ ਉਸ ਨਾਲ ਧੋਖਾ ਕੀਤਾ ਹੈ। ਸ਼ਿਕਾਇਤ ਦੇ ਆਧਾਰ ਤੇ ਪੁਲਿਸ ਨੇ ਸੰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਕਰ ਰਹੇ ਹਨ। ਇਸ ਤੋਂ ਇਲਾਵਾ ਥਾਣਾ ਮੌੜ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਬਲਵਿੰਦਰ ਸਿੰਘ ਅਤੇ ਬਲਵਿੰਦਰਜੀਤ ਸਿੰਘ ਵਾਸੀਆਨ ਪਿੰਡ ਜੋਧਪੁਰ ਪਾਖਰ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਪਿੰਡ ਹਵਾਸ ਜ਼ਿਲ੍ਹਾ ਲੁਧਿਆਣਾ ਉਨ੍ਹਾਂ ਤੋਂ ਮੱਝਾਂ ਉਧਾਰ ਲਈਆ ਸਨ। ਜਿਸ ਲਈ ਉਨ੍ਹਾਂ ਨੇ ਉਸ ਤੋਂ 13 ਲੱਖ ਰੁਪਏ ਲੈਣੇ ਸਨ। ਜਦੋਂ ਉਨ੍ਹਾਂ ਨੇ ਪੈਸੇ ਮੰਗੇ ਤਾਂ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਪੈਸੇ ਦੇ ਬਦਲੇ ਉਨ੍ਹਾਂ ਨੂੰ ਜ਼ਮੀਨ ਦੇ ਦੇਵੇਗਾ ਅਤੇ ਨਾਲ ਹੀ 5 ਲੱਖ ਰੁਪਏ ਹੋਰ ਦੇਵੇਗਾ। ਇਸ ਕਾਰਨ ਉਨ੍ਹਾਂ ਨੇ ਮੁਲਜ਼ਮ ਨੂੰ ਪੇਸ਼ਗੀ ਵਜੋਂ ਕੁਝ ਹੋਰ ਪੈਸੇ ਦੇ ਦਿੱਤੇ। ਪਰ ਉਸ ਨੇ ਜ਼ਮੀਨ ਦੀ ਰਜਿਸਟਰੀ ਨਹੀਂ ਕਰਵਾਈ। ਰਜਿਸਟਰੀ ਮੰਗਣ ਤੇ ਵੀ ਉਹ ਟਾਲ-ਮਟੋਲ ਕਰਦਾ ਰਿਹਾ। ਅਜਿਹਾ ਕਰਕੇ ਉਕਤ ਵਿਅਕਤੀ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਹਰਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਥਾਣੇਦਾਰ ਸ਼ੇਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਜਦੋਂ ਕਿ ਦੋਵਾਂ ਮਾਮਲਿਆਂ ਵਿਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਵੀ ਬਾਕੀ ਹੈ।

Related Articles

Leave a Reply

Your email address will not be published. Required fields are marked *

Back to top button