
ਬਠਿੰਡਾ, 7 ਅਗਸਤ : ਜ਼ਿਲ੍ਹੇ ਦੇ ਥਾਣਾ ਫੂਲ ਦੀ ਪੁਲਿਸ ਨੇ ਕੁੱਟਮਾਰ ਦੇ ਮਾਮਲੇ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਨਿਰਮਲ ਸਿੰਘ ਵਾਸੀ ਪਿੰਡ ਬੁਰਜ ਗਿੱਲ ਨੇ ਦੱਸਿਆ ਕਿ ਰਾਜਾ ਸਿੰਘ ਵਾਸੀ ਪਿੰਡ ਬੁਰਜ ਗਿੱਲ ਉਸ ਤੋਂ ਪੈਸੇ ਮੰਗਦਾ ਸੀ। ਇਸ ਦੁਸ਼ਮਣੀ ਕਾਰਨ ਰਾਜਾ ਸਿੰਘ ਨੇ ਉਸਦੀ ਕੁੱਟਮਾਰ ਕੀਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਰਾਜਾ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਥਾਣੇਦਾਰ ਜਗਤਾਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਜਦੋਂ ਕਿ ਦੋਸ਼ੀ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।



