Punjab

ਸਰਕਾਰੀ ਤੇ ਨਿੱਜੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਖੁਆਈਆਂ ਅਲਬੈਂਡਾਜ਼ੋਲ ਦੀਆਂ ਗੋਲ਼ੀਆਂ

ਤਰਨਤਾਰਨ, 8 ਅਗਸਤ : ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਨੋਡਲ ਡਾ. ਵਰਿੰਦਰ ਪਾਲ ਕੌਰ ਵੱਲੋਂ ਵੀਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ’ਚ ਨੈਸ਼ਨਲ ਡੀ ਵਰਮਿੰਗ ਡੇ ਮਨਾਇਆ ਗਿਆ। ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਲਾਦੀਨਪੁਰ ਵਿਖੇ ਜਾ ਕੇ ਬੱਚਿਆਂ ਨੂੰ ਐਲਬੈਂਡਾਜ਼ੋਲ ਦੀਆਂ ਗੋਲ਼ੀਆਂ ਖੁਆਈਆਂ ਗਈਆਂ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਨੈਸ਼ਨਲ ਡੀ ਵਰਮਿੰਗ ਡੇ ਦੌਰਾਨ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਸਾਰੇ ਹੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਤੋਂ ਇਲਾਵਾ ਆਗਣਵਾੜੀ ਕੇਂਦਰਾਂ ਵਿਖੇ ਜਾ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲ਼ੀਆਂ ਖੁਆਈਆਂ ਗਈਆਂ। ਸਿਵਲ ਸਰਜਨ ਰਾਏ ਨੇ ਦੱਸਿਆ ਕਿ ਨੈਸ਼ਨਲ ਡੀ ਵਰਮਿੰਗ ਦਿਵਸ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਦਵਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕੀ ਸਿਹਤ ਕਰਮੀਆਂ ਵੱਲੋਂ ਜ਼ਿਲ੍ਹੇ ਦੇ ਸਾਰੇ ਹੀ ਸਰਕਾਰੀ ਤੇ ਨਿੱਜੀ ਸਕੂਲਾਂ ’ਚ ਜਾ ਕੇ ਅਧਿਆਪਕਾਂ ਦੀ ਦੇਖ-ਰੇਖ ਹੇਠ ਨੂੰ ਅਲਬੈਂਡਾਜ਼ੋਲ ਦੀਆਂ ਗੋਲ਼ੀਆਂ ਖੁਆਈਆਂ ਗਈਆਂ। ਬਲਾਕਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ, ਮੈਡੀਕਲ ਅਫ਼ਸਰਾਂ ਅਤੇ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ (ਆਰਬੀਐੱਸਕੇ) ਦੀਆਂ ਟੀਮਾਂ ਨੇ ਇਸ ਦਿਵਸ ਦਾ ਨਿਰੀਖਣ ਵੱਖ-ਵੱਖ ਬਲਾਕਾਂ ’ਚ ਕੀਤਾ ਗਿਆ। ਮਾਸ ਮੀਡੀਆ ਵਿੰਗ ਐਂਡ ਫ਼ੀਲਡ ਸਟਾਫ ਵੱਲੋਂ ਇਸ ਦਿਵਸ ਬਾਰੇ ਜਾਗਰੂਕਤਾ ਫੈਲਾਈ ਗਈ ਹੈ ਤਾਂ ਜੋ ਇਸ ਦਿਵਸ ਬਾਰੇ ਬੱਚਿਆਂ ਦੇ ਮਾਪਿਆਂ ਨੂੰ ਪਤਾ ਚੱਲ ਸਕੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਨੋਡਲ ਅਫ਼ਸਰ ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਪੇਟ ਦੇ ਕੀੜਿਆਂ ਕਾਰਨ ਬੱਚਿਆਂ ‘ਚ ਖੂਨ ਦੀ ਕਮੀ, ਕੁਪੋਸ਼ਣ, ਮਾਨਸਿਕ ਤੇ ਸਰੀਰਕ ਵਿਕਾਸ ‘ਚ ਕਮੀ ਦਾ ਕਾਰਨ ਬਣਦੇ ਹਨ। ਡਾ. ਵਰਿੰਦਰਪਾਲ ਕੌਰ ਨੇ ਕਿਹਾ ਜੇਕਰ ਸਮੇਂ ਸਿਰ ਅਲਬੈਂਡਾਜ਼ੋਲ ਦੀ ਗੋਲ਼ੀ ਬੱਚੇ ਨੂੰ ਦੇ ਦਿੱਤੀ ਜਾਵੇ ਤਾਂ ਉਸ ਮਾਨਸਿਕ ਤੇ ਸਰੀਰਕ ਵਿਕਾਸ ਨਿਰੰਤਰ ਚੱਲਦਾ ਰਹਿੰਦਾ ਹੈ। ਡਾਕਟਰ ਵਰਿੰਦਰਪਾਲ ਕੌਰ ਨੇ ਕਿਹਾ ਕਿ 1 ਤੋਂ 2 ਸਾਲ ਦੇ ਬੱਚੇ ਨੂੰ ਅੱਧੀ ਗੋਲ਼ੀ ਦੇਣੀ ਚਾਹੀਦੀ ਹੈ ਤੇ 2 ਸਾਲਾਂ ਤੋਂ ਵੱਧ ਉਮਰ ਵਾਲੇ ਬੱਚਿਆਂ ਨੂੰ ਪੂਰੀ ਗੋਲ਼ੀ ਦੇਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੀ ਆਰਬੀਐੱਸਕੇ ਟੀਮ ਵੱਲੋਂ ਵੀ ਵੱਖ-ਵੱਖ ਸਕੂਲਾਂ ‘ਚ ਜਾ ਕੇ ਨੈਸ਼ਨਲ ਡੀ-ਵਰਮਿੰਗ ਡੇਅ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਜਿਹੜੇ ਬੱਚੇ ਕਿਸੇ ਕਾਰਨ ਕਰ ਕੇ ਗੋਲ਼ੀ ਨਹੀਂ ਖਾ ਪਾਉਣਗੇ ਤਾਂ ਉਨ੍ਹਾਂ ਨੂੰ ਮਿਤੀ 14 ਅਗਸਤ ਨੂੰ ਹੋਣ ਵਾਲੇ ਮੋਪ ਅਪ ਰਾਊਂਡ ਦੌਰਾਨ ਗੋਲ਼ੀਆਂ ਖੁਆਈਆਂ ਜਾਣਗੀਆਂ।

Related Articles

Leave a Reply

Your email address will not be published. Required fields are marked *

Back to top button