Punjab
ਅੰਮ੍ਰਿਤਸਰ ‘ਚ ਪਲਾਸਟਿਕ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ
ਦੇਰ ਨਾਲ ਪੁੱਜੀਆਂ ਫਾਇਰ ਬ੍ਰਿਗੇਡ ਗੱਡੀਆਂ

ਅੰਮ੍ਰਿਤਸਰ, 13 ਅਗਸਤ : ਨਿਊ ਫੋਕਲ ਪੁਆਇੰਟ ਇਲਾਕੇ ‘ਚ ਬੁੱਧਵਾਰ ਦੁਪਹਿਰ ਇਕ ਪਲਾਸਟਿਕ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਅਜੇ ਤਕ ਪਤਾ ਨਹੀਂ ਲੱਗ ਸਕਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀਆਂ ਦਸ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਪਰ, ਘਟਨਾ ਸਥਾਨ ਤੱਕ ਪਹੁੰਚਣ ਵਿਚ ਤੰਗ ਗਲੀਆਂ ਰੁਕਾਵਟ ਬਣ ਗਈਆਂ ਤੇ ਦੇਰ ਲੱਗ ਗਈ।



