Punjab

ਇਕ ਕਰੋੜ 67 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਚਾਰ ਨਾਮਜ਼ਦ

ਮੋਗਾ, 13 ਅਗਸਤ : ਕਸਬਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਕੈਲਾ ਵਾਸੀ ਇਕ ਵਿਅਕਤੀ ਅਤੇ ਉਸ ਦੇ ਰਿਸ਼ਤੇਦਾਰ ਨੂੰ ਪੈਸੇ ਦੁਗਣੇ ਕਰਨ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ 1 ਕਰੋੜ 67 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਪੁਲਿਸ ਨੇ ਇਕ ਔਰਤ ਸਮੇਤ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਧਰਮਕੋਟ ਪੁਲਿਸ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਕੈਲਾ ਵੱਲੋਂ ਐੱਸਐੱਸਪੀ ਮੋਗਾ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਗਾਉਦਿਆਂ ਕਿਹਾ ਕਿ ਹਰਪਾਲ ਸਿੰਘ, ਗੁਰਦੀਪ ਸਿੰਘ ਵਾਸੀਆਨ ਅਜੀਤ ਇਨਕਲੇਵ, ਏਅਰਪੋਰਟ ਰੋਡ ਸ੍ਰੀ ਅਮ੍ਰਿਤਸਰ ਸਾਹਿਬ, ਹਿੰਨਾ ਢੰਡ ਨਿਊ ਵਿਜੇ ਨਗਰ, ਤਾਜਪੁਰ ਰੋਡ ਲੁਧਿਆਣਾ ਤੇ ਮਨਪ੍ਰੀਤ ਸਿੰਘ ਉਰਫ ਸੋਨੂੰ ਵਾਸੀ ਤਲਵੰਡੀ ਭਾਈ ਜ਼ਿਲ੍ਹਾ ਫਿਰੋਜਪੁਰ ਨੇ ਸਾਜਿਸ਼ ਦੇ ਤਹਿਤ ਉਸ ਨਾਲ ਅਤੇ ਉਸ ਦੇ ਰਿਸ਼ਤੇਦਾਰ ਪ੍ਰਭਜੀਤ ਸਿੰਘ ਵਾਸੀ ਮੋਹਾਲੀ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਮਾਰਚ 2024 ਤੋਂ ਲੈ ਕੇ ਸਤੰਬਰ 2024 ਤੱਕ ਇਕ ਕਰੋੜ 67 ਲੱਖ ਰੁਪਏ ਦੀ ਠੱਗੀ ਮਾਰੀ ਹੈ। ਐੱਸਐੱਸਪੀ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ਲਈ ਡੀਐੱਸਪੀ ਧਰਮਕੋਟ ਨੂੰ ਆਦੇਸ਼ ਦਿੱਤੇ ਤਾਂ ਪੁਲਿਸ ਵੱਲੋਂ ਕੀਤੀ ਗਈ ਜਾਂਚ ਪੜਤਾਲ ਦੌਰਾਨ ਸ਼ਿਕਾਇਤ ਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਜਾਣ ਦੇ ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ’ਚ ਚਾਰ ਲੋਕਾਂ ਖਿਲਾਫ਼ ਧੋਖਾਧੜੀ ਦੇ ਤਹਿਤ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕਰ ਲਿਆ ਹੈ।

Related Articles

Leave a Reply

Your email address will not be published. Required fields are marked *

Back to top button