Punjab

ਅਧਿਆਪਕ ਆਗੂ ਵੀਰਪਾਲ ਕੌਰ ਸਿਧਾਣਾ ਦੇ ਘਰ ਛਾਪੇਮਾਰੀ

ਬਠਿੰਡਾ, , 14 ਅਗਸਤ : ਅਧਿਆਪਕ ਆਗੂ ਵੀਰਪਾਲ ਕੌਰ ਸਿਧਾਣਾ ਦੇ ਘਰ ਅੱਜ ਬਠਿੰਡਾ ਵਿੱਚ ਪੁਲਿਸ ਨੇ ਛਾਪੇਮਾਰੀ ਕੀਤੀ। ਇਸ ਦੌਰਾਨ ਅਧਿਆਪਕ ਆਗੂ ਦੀ ਪੁਲਿਸ ਅਧਿਕਾਰੀਆਂ ਨਾਲ ਕਾਫੀ ਬਹਿਸਬਾਜ਼ੀ ਹੋਈ। ਉਨ੍ਹਾਂ ਪੁਲਿਸ ਨੂੰ ਤਰਕ ਦਿੱਤਾ ਕਿ ਉਹ ਆਪਣੀ ਸਰਕਾਰੀ ਡਿਊਟੀ ‘ਤੇ ਸਕੂਲ ਜਾ ਰਹੀ ਹੈ। ਇਸ ਲਈ ਪੁਲਿਸ ਉਸ ਨੂੰ ਹਿਰਾਸਤ ਵਿੱਚ ਨਹੀਂ ਲੈ ਸਕਦੀ। ਜ਼ਿਕਰਯੋਗ ਹੈ ਕਿ ਸ਼ਹੀਦ ਕਿਰਨਜੀਤ ਕੌਰ ਏਆਈ ਅਧਿਆਪਕ ਯੂਨੀਅਨ ਵੱਲੋਂ 15 ਅਗਸਤ ਨੂੰ ਫਰੀਦਕੋਟ ਵਿਖੇ ਮੁੱਖ ਮੰਤਰੀ ਵੱਲੋਂ ਤਿਰੰਗਾ ਝੰਡਾ ਲਹਿਰਾਉਣ ਸਮੇਂ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਮੱਦੇਨਜ਼ਰ ਹੀ ਪੁਲਿਸ ਨੇ ਵੀਰਪਾਲ ਕੌਰ ਸਿਧਾਣਾ ਦੇ ਘਰ ਛਾਪੇਮਾਰੀ ਕੀਤੀ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਨਹੀਂ ਲਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵੀਰਪਾਲ ਕੌਰ ਸਿਧਾਣਾ ਨੂੰ ਪੁਲਿਸ ਨੇ ਸਕੂਲ ਦੇ ਇੱਕ ਕਮਰੇ ਵਿੱਚ ਛੇ ਘੰਟੇ ਬੰਦ ਕਰੀ ਰੱਖਿਆ ਸੀ।

Related Articles

Leave a Reply

Your email address will not be published. Required fields are marked *

Back to top button