Punjab

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਟਰੰਪ, ਮੋਦੀ ਤੇ ਮਾਨ ਦੇ ਪੁਤਲੇ ਸਾੜੇ

ਭਿੱਖੀਵਿੰਡ, 14 ਅਗਸਤ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਬੱਸ ਸਟੈਂਡ ਭਿੱਖੀਵਿੰਡ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਇੰਦਰਜੀਤ ਸਿੰਘ ਮਾੜੀ ਮੇਘਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਤੇ ਕੌਮੀ ਕਿਸਾਨ ਯੂਨੀਅਨ ਦੇ ਹਰਦੀਪ ਸਿੰਘ ਮਾੜੀ ਮੇਘਾ ਦੀ ਅਗਵਾਈ ’ਚ ਸਾੜੇ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਮਾੜੀ ਮੇਘਾ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਨਿੱਤ ਦਿਹਾੜੇ ਇੰਡੀਆ ਨੂੰ ਧਮਕੀਆਂ ਦੇ ਰਿਹਾ ਹੈ। ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਚੁੱਪੀ ਧਾਰੀ ਬੈਠੇ ਹਨ ਤੇ ਪੰਜਾਬ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਨੀਤੀਆਂ ਲਿਆ ਰਹੀ ਹੈ। ਜਿਸ ਕਰ ਕੇ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਇਨ੍ਹਾਂ ਦੇ ਪੁਤਲੇ ਫੂਕੇ ਗਏ। ਉਪਰੋਕਤ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਨਾਲ ਸਬੰਧਿਤ ਨੋਟੀਫ਼ਿਕੇਸ਼ਨ ਤੁਰੰਤ ਰੱਦ ਕਰੇ ਨਹੀਂ ਤਾਂ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਧੁੰਨ, ਸੁਖਦੇਵ ਸਿੰਘ ਕਾਲਾ, ਤਸਵੀਰ ਸਿੰਘ ਮਾੜੀ ਮੇਘਾ, ਨਿਸ਼ਾਨ ਸਿੰਘ ਧੁੰਨ, ਬਲਵਿੰਦਰ ਸਿੰਘ ਲਾਡੀ, ਪ੍ਰਗਟ ਸਿੰਘ ਨਾਰਲੀ ਤੇ ਹਰਚੰਦ ਸਿੰਘ ਮਾੜੀ ਗੌੜ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button