
ਗੁਰੂਹਰਸਹਾਏ, 14 ਅਗਸਤ : ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 40 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਆਈ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਸੂਚਨਾ ਮਿਲੀ ਕਿ ਮੁਲਜ਼ਮ ਗਗਨ ਪੁੱਤਰ ਮੇਸ਼ਾ ਵਾਸੀ ਵਾਰਡ ਨੰਬਰ 7 ਜਨਤਾ ਪ੍ਰੀਤ ਨਗਰ ਫਿਰੋਜ਼ਪੁਰ ਸਿਟੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਤੇ ਅੱਜ ਵੀ ਨਸ਼ੀਲੀਆਂ ਗੋਲੀਆਂ ਲੈ ਕੇ ਸੇਲ ਕਰਨ ਲਈ ਗੁਰੂਹਰਸਹਾਏ ਤੇ ਸਰੂਪ ਸਿੰਘ ਵਾਲਾ ਨੂੰ ਜਾਂਦੀ Çਲਿੰਕ ਰੋਡ ਨੇੜੇ ਬਾਬਾ ਛੱਤਪਾੜ ਦਰਗਾਹ ਪਾਸ ਬੰਦ ਪਏ ਗੋਦਾਮ ਅੰਦਰ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ 40 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।



