Punjab
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ, ਆਜ਼ਾਦੀ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ
ਆਜ਼ਾਦੀ ਦਿਵਸ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਅੰਮ੍ਰਿਤਸਰ, 15 ਅਗਸਤ : ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹੇ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਦਿ ਮੌਜੂਦ ਸਨ।



