Punjab

ਸਿੱਖਿਆ ਬੋਰਡ ਨੇ 8ਵੀਂ ਤੋਂ 12ਵੀਂ ਜਮਾਤ ਦੇ ਦਾਖ਼ਲੇ ਦੀ ਆਖ਼ਰੀ ਮਿਤੀ ਵਧੀ

ਐੱਸਏਐੱਸ ਨਗਰ, 15 ਅਗਸਤ :  ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2025-26 ਲਈ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਦਾਖ਼ਲਿਆਂ ਦੀ ਆਖ਼ਰੀ ਮਿਤੀ ’ਚ ਵਾਧਾ ਕਰ ਦਿੱਤਾ ਹੈ। ਪਹਿਲਾਂ ਦਾਖ਼ਲੇ ਦੀ ਆਖ਼ਰੀ ਤਰੀਕ 5 ਅਗਸਤ, 2025 ਸੀ, ਜਿਸ ਨੂੰ ਹੁਣ ਵਧਾ ਕੇ 29 ਅਗਸਤ, 2025 ਕਰ ਦਿੱਤਾ ਗਿਆ ਹੈ। ਬੋਰਡ ਨਾਲ ਸਬੰਧਤ ਸਾਰੇ ਸਰਕਾਰੀ, ਏਡਿਡ, ਐਫੀਲਿਏਟਿਡ ਤੇ ਐਸੋਸੀਏਟਿਡ ਸਕੂਲਾਂ ਦੇ ਮੁਖੀਆਂ ਤੇ ਵਿਦਿਆਰਥੀਆਂ ਨੂੰ ਇਸ ਬਾਰੇ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਇਸ ਵਧਾਈ ਗਈ ਮਿਆਦ ਦਾ ਲਾਭ ਉਠਾ ਸਕਦੇ ਹਨ। ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਰਜਿਸਟਰੇਸ਼ਨ ਤੇ ਕੰਟੀਨਿਊਏਸ਼ਨ ਲਈ ਪਹਿਲਾਂ ਤੋਂ ਨਿਰਧਾਰਤ ਸ਼ਡਿਊਲ ’ਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਇਹ ਵਾਧਾ ਸਿਰਫ਼ ਨਵੇਂ ਦਾਖ਼ਲੇ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਲਈ ਹੈ।

Related Articles

Leave a Reply

Your email address will not be published. Required fields are marked *

Back to top button