
ਅਟਾਰੀ, 17 ਅਗਸਤ : ਆਜ਼ਾਦੀ ਦਿਵਸ ਮੌਕੇ ਸੀਮਾ ਸੁਰੱਖਿਆ ਬਲ ਦੇ ਡਾਇਰੈਕਟਰ ਜਨਰਲ ਦਲਜੀਤ ਸਿੰਘ ਚੌਧਰੀ ਨੇ ਜੇਸੀਪੀ ’ਚ ਹਾਜ਼ਰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਫਲਾਂ ਦਾ ਟੋਕਰਾ ਭੇਟ ਕੀਤਾ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਸਰਹੱਦ ’ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਦੇਸ਼ ਨੂੰ ਇਨ੍ਹਾਂ ਜਵਾਨਾਂ ’ਤੇ ਮਾਣ ਹੈ ਜੋ ਰਾਤ-ਦਿਨ ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ’ਤੇ ਪਹਿਰਾ ਦੇ ਰਹੇ ਹਨ। ਇਸ ਮੌਕੇ ਦਲਜੀਤ ਸਿੰਘ ਚੌਧਰੀ ਨੂੰ ਭਾਰਤ-ਪਾਕਿਸਤਾਨ ਦਰਮਿਆਨ ਬਣੀ ਬੁਰਜੀ 102 ਦਾ ਵੀ ਦੌਰਾ ਕੀਤਾ।



