
ਫਤਹਿਗੜ੍ਹ ਸਾਹਿਬ, 17 ਅਗਸਤ : ਨਵੇਂ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ (ਮੁਤਵਾਜ਼ੀ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਦੀ ਵਰਤੋਂ ਸਬੰਧੀ ਹਰ ਤਰ੍ਹਾਂ ਦੀ ਕਾਨੂੰਨੀ ਪ੍ਰਕਿਰਿਆ ਨਾਲ ਨਜਿੱਠਣ ਲਈ ਤਿਆਰ ਹਨ ਅਤੇ ਅਦਾਲਤਾਂ ਵਿੱਚ ਇਸ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਸ੍ਰੀ ਫਤਹਿਗੜ੍ਹ ਪੁੱਜਣ ’ਤੇ ਅਕਾਲੀ ਦਲ ਦੇ ਵਰਕਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਨਾਰਾਜ਼ ਹੋ ਕੇ ਘਰਾਂ ਵਿੱਚ ਬੈਠੇ ਟਕਸਾਲੀ ਅਕਾਲੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਦੇ ਯਤਨ ਕੀਤੇ ਜਾਣਗੇ। ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਰਟੀ ਮੰਚ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਤਰੱਕੀ ਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਨੌਜਵਾਨ ਅੱਗੇ ਆਉਣ ਤੇ ਖੇਤਰੀ ਤਾਕਤ ਨੂੰ ਮਜ਼ਬੂਤ ਕਰਨ।



