Punjab

ਹੈਰੋਇਨ ਅਤੇ ਡਰੱਗ ਮਨੀ ਸਣੇ ਇਕ ਕਾਬੂ, ਚੋਰੀ ਦੇ ਮੋਟਰਸਾਈਕਲ ’ਤੇ ਸੀ ਸਵਾਰ

ਪੱਟੀ, , 17 ਅਗਸਤ : ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਕੋਲੋਂ ਹੈਰੋਇਨ ਤੇ ਡਰੱਗ ਮਨੀ ਬਰਾਮਦ ਕਰ ਕੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਦਕਿ ਪੁੱਛਗਿੱਛ ਦੌਰਾਨ ਉਸ ਕੋਲੋਂ ਮਿਲਿਆ ਮੋਟਰਸਾਈਕਲ ਵੀ ਚੋਰੀ ਦਾ ਨਿਕਲਿਆ। ਪੁਲਿਸ ਨੇ ਕਾਬੂ ਕੀਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੱਟੀ ਦੇ ਮੁਖੀ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਅੱਡਾ ਸੰਗਵਾਂ ਕੋਲ ਸਪੈਸ਼ਲ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਹਰੀਕੇ ਵਾਲੇ ਪਾਸੇ ਤੋਂ ਆਇਆ। ਜਿਸ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 258 ਗ੍ਰਾਮ ਹੈਰੋਇਨ, 44 ਹਜਾਰ 750 ਰੁਪਏ ਦੀ ਡਰੱਗ ਮਨੀ ਅਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਹੋਇਆ। ਕਾਬੂ ਕੀਤੇ ਗੁਰਚੇਤ ਸਿੰਘ ਚੇਤੂ ਪੁੱਤਰ ਲੱਖਾ ਸਿੰਘ ਵਾਸੀ ਚੂਸਲੇਵੜ੍ਹ ਨਾਮਕ ਨੌਜਵਾਨ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਮੋਟਰਸਾਈਕਲ ਉਸ ਨੇ ਗੁਰਦੁਆਰਾ ਭੱਠ ਸਾਹਿਬ ਪੱਟੀ ਤੋਂ ਚੋਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਇਕ ਜਨਾਨਾ ਪਰਸ ਵੀ ਮਿਲਿਆ ਹੈ ਅਤੇ ਹੋਰ ਪੁੱਛ ਗਿੱਛ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button