Punjab

ਭਾਜਪਾ ਨਾਲ ਗਠਜੋੜ ਸੰਭਵ, ਦੋਵਾਂ ਪਾਰਟੀਆਂ ਦੇ ਆਗੂ ਤੇ ਵਰਕਰ ਗਠਜੋੜ ਦੇ ਹੱਕ ’ਚ : ਮਲੂਕਾ

ਕਲਿਆਣ, 17 ਅਗਸਤ : ਲੈਂਡ ਪੂਲਿੰਗ ਸਿਰਫ਼ ਕਿਸਾਨਾਂ ਹੀ ਨਹੀਂ ਸਗੋਂ ਹਰ ਵਰਗ ਲਈ ਹੈ ਮਾੜੀ : ਗੁਪਤਾ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਹੈ ਕਿ ਪੰਜਾਬ ਦੇ ਵਿਚ ਅਕਾਲੀ-ਭਾਜਪਾ ਗਠਜੋੜ ਸੰਭਵ ਹੈ ਤੇ ਅੰਦਰਖਾਤੇ ਦੋਵਾਂ ਪਾਰਟੀਆਂ ਦੇ ਆਗੂ ਚਾਹੁੰਦੇ ਹਨ ਕਿ ਗੱਠਜੋੜ ਹੋਵੇ। ਸ਼ਨਿਚਰਵਾਰ ਨੂੰ ਬਠਿੰਡਾ ਦੇ ਲੈਂਡ ਪੂਲਿੰਗ ਮਾਮਲੇ ਵਿਚ ਕੀਤੀ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਇਹ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਅਸਲ ਵਿਚ ਜੇਕਰ ਸੂਬੇ ਤੇ ਕੇਂਦਰ ਵਿਚ ਇੱਕੋਂ ਪਾਰਟੀ ਜਾਂ ਗੱਠਜੋੜ ਵਾਲੀ ਪਾਰਟੀ ਦੀ ਸਰਕਾਰ ਹੋਵੇ ਤਾਂ ਤਰੱਕੀ ਜ਼ਿਆਦਾ ਹੁੰਦੀ ਹੈ, ਕਿਉਂਕਿ ਬਹੁਤੀਆਂ ਸਕੀਮਾਂ ਅਤੇ ਪ੍ਰਾਜੈਕਟਾਂ ਲਈ ਪੈਸਾ ਕੇਂਦਰ ਸਰਕਾਰ ਨੇ ਹੀ ਦੇਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹੀ ਅਕਾਲੀ ਦਲ ਦਾ ਭਾਜਪਾ ਨਾਲ ਲੰਬਾ ਸਮਾਂ ਗੱਠਜੋੜ ਰਿਹਾ ਹੈ ਅਤੇ ਭਾਜਪਾ ਨਾਲ ਅਕਾਲੀ ਦਲ ਦੇ ਕੋਈ ਬਹੁਤੇ ਵਖਰੇਵੇ ਨਹੀਂ ਹਨ। ਉਨ੍ਹਾਂ ਦੋਵਾਂ ਪਾਰਟੀਆਂ ਵਿਚਕਾਰ ਗਠਜੋੜ ਦੀ ਚਾਬੀ ਸਿਰਫ਼ ਤਿੰਨ ਵਿਅਕਤੀਆਂ ਦੇ ਹੱਥ ਵਿਚ ਦੱਸਦਿਆਂ ਕਿਹਾ ਕਿ ਜਿਸ ਦਿਨ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਆਪਸ ਰਾਇ ਬਣ ਗਈ ਤਾਂ ਗੱਠਜੋੜ ਹੋ ਜਾਵੇਗਾ। ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਹਮੇਸ਼ਾ ਇੱਕ ਹੀ ਰਿਹਾ ਹੈ, ਪਰ ਛੋਟੇ-ਛੋਟੇ ਅਕਾਲੀ ਦਲ ਬਣਦੇ ਰਹੇ ਹਨ। ਲੈਂਡ ਪੂਲਿੰਗ ਪਾਲਿਸੀ ਦੇ ਮੁੱਦੇ ’ਤੇ ਗੱਲ ਕਰਦਿਆਂ ਸਾਬਕਾ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਪੰਜਾਬੀਆਂ ਦੀ ਇੱਕ ਵੱਡੀ ਲੁੱਟ ਸੀ, ਜਿਸ ਦਾ ਅਸਰ ਸੂਬੇ ਦੇ ਹਰ ਵਰਗ ’ਤੇ ਪੈਣਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਲੈਂਡ ਪੂਲਿੰਗ ਪਾਲਿਸੀ ਦੇ ਵਿਰੁੱਧ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਤਿੱਖਾ ਸੰਘਰਸ਼ ਕੀਤਾ, ਜਦੋਂਕਿ ਬਾਕੀ ਸਿਆਸੀ ਪਾਰਟੀਆਂ ਨੇ ਚੁੱਪ ਧਾਰ ਰੱਖੀ ਸੀ। ਅਕਾਲੀ ਦਲ ਦੇ ਵਿਰੋਧ ਕਾਰਨ ਸਰਕਾਰ ਨੂੰ ਇਹ ਪਾਲਿਸੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਮੋਹਿਤ ਗੁਪਤਾ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਦਾ ਸਿਰਫ਼ ਕਿਸਾਨਾਂ ਹੀ ਨਹੀਂ, ਸਗੋਂ ਹਰ ਵਰਗ ’ਤੇ ਇਸ ਦਾ ਮਾੜਾ ਪ੍ਰਭਾਵ ਪੈਣਾ ਸੀ। ਇਸ ਲਈ ਲੈਂਡ ਪੂਲਿੰਗ ਨੂੰ ਵਾਪਸ ਕਰਵਾਉਣਾ ਅਕਾਲੀ ਦਲ ਦੇ ਨਾਲ-ਨਾਲ ਸਮੂਹ ਪੰਜਾਬੀਆਂ ਦੀ ਜਿੱਤ ਹੈ। ਇਸ ਮੌਕੇ ਹਲਕਾ ਇੰਚਾਰਜ ਬਠਿੰਡਾ ਸ਼ਹਿਰੀ ਇਕਬਾਲ ਸਿੰਘ ਬਬਲੀ ਢਿੱਲੋਂ, ਹਲਕਾ ਇੰਚਾਰਜ ਹਰਿੰਦਰ ਸਿੰਘ ਹਿੰਦਾ, ਹਲਕਾ ਇੰਚਾਰਜ ਤਲਵੰਡੀ ਸਾਬੋ ਰਵੀਪ੍ਰੀਤ ਸਿੰਘ ਸਿੱਧੂ, ਹਲਕਾ ਇੰਚਾਰਜ਼ ਮਾਨ ਸਿੰਘ ਗੁਰੂ, ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਸਰਕਲ ਪ੍ਰਧਾਨ ਗੁਰਭੇਜ ਸਿੰਘ ਨਥਾਣਾ, ਸਰਕਲ ਪ੍ਰਧਾਨ ਗੁਰਲਾਭ ਸਿੰਘ ਢੇਲਵਾਂ, ਸਾਬਕਾ ਚੇਅਰਮੈਨ ਹਰਗੋਬਿੰਦ ਸਿੰਘ ਲਹਿਰਾ ਖਾਨਾ, ਰਾਜਵਿੰਦਰ ਸਿੰਘ ਬਠਿੰਡਾ, ਦੀਪਾ ਰਾਏ ਨਥਾਣਾ, ਇਕਬਾਲਜੀਤ ਸਿੰਘ ਪੂਹਲੀ ਸਮੇਤ ਵੱਡੀ ਗਿਣਤੀ ਵਿਚ ਆਗੂ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button