
ਬਰਨਾਲਾ, 19 ਅਗਸਤ : ਧਨੌਲਾ ਥਾਣੇ ਦਾ ਥਾਣੇਦਾਰ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਰੰਗੇ ਹੱਥੀ ਦਬੋਚ ਲਿਆ। ਵਿਜੀਲੈਂਸ ਬਿਊਰੋ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਦਈ ਜੋਗਾ ਸਿੰਘ ਵਾਸੀ ਬਡਬਰ ਨੇ ਵਿਜੀਲੈਂਸ ਬਿਊਰੋ ਬਰਨਾਲਾ ਦੇ ਰਿਸ਼ਵਤਖੋਰੀ ਦਾ ਮਾਮਲਾ ਧਿਆਨ ‘ਚ ਲਿਆਂਦਾ ਸੀ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਧਨੌਲਾ ‘ਚ ਤਾਇਨਾਤ ਥਾਣੇਦਾਰ ਸੁਖਦੇਵ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜੋਗਾ ਸਿੰਘ ਬਾਸੀ ਬਡਬਰ ਦੇ ਪੁੱਤਰ ਨਿਰਮਲ ਸਿੰਘ ਦੇ ਖ਼ਿਲਾਫ਼ ਐਨਡੀਪੀਐਸ ਦਾ ਇੱਕ ਮਾਮਲਾ ਦਰਜ਼ ਕੀਤਾ ਗਿਆ ਸੀ। ਜਿਸ ‘ਤੇ ਧਨੌਲਾ ਪੁਲਿਸ ਨੇ ਉਨ੍ਹਾਂ ਦੇ ਘਰ ਰੇਡ ਕਰਕੇ ਪਰਿਵਾਰ ਦੇ ਤਿੰਨ ਮੋਬਾਈਲ ਆਪਣੇ ਕਬਜ਼ੇ ਵਿੱਚ ਲੈ ਲਏ ਸੀ। ਜਿਸ ਨੂੰ ਉਨ੍ਹਾਂ ਦੇ ਪੁੱਤਰ ਨਿਰਮਲ ਸਿੰਘ ਖਿਲਾਫ਼ ਕੀਤੇ ਮਾਮਲੇ ਦਰਜ਼ ਵਿੱਚ ਦਰਜ਼ ਨਹੀਂ ਕੀਤਾ ਗਿਆ ਸੀ। ਪਰਿਵਾਰ ਵੱਲੋਂ ਪੁਲਿਸ ਤੋਂ ਮੋਬਾਇਲ ਵਾਪਸ ਮੰਗੇ ਜਾ ਰਹੇ ਸੀ ਜਿਸ ਤੇ ਏਐਸਆਈ ਸੁਖਦੇਵ ਸਿੰਘ ਨੇ ਰਿਸ਼ਵਤ ਦੇ ਤੌਰ ‘ਤੇ 10000 ਮੰਗੇ ਸਨ। ਜਿਸ ਦਾ ਸੌਦਾ 8000 ਰੁਪਏ ਵਿੱਚ ਤੈਅ ਹੋ ਗਿਆ ਸੀ। ਰੋਲ ਅਦਾ ਕੀਤਾ ਸੀ। ਜਿਸ ਨੂੰ ਵੀ ਵਿਜੀਲੈਂਸ ਨੇ ਥਾਣੇਦਾਰ ਨਾਲ ਹੀ ਗਿਰਫ਼ਤਾਰ ਕਰ ਲਿਆ ਹੈ। ਵਿਜੀਲੈਂਸ ਦੇ ਏਐਸਆਈ ਸਤਿਗੁਰ ਸਿੰਘ ਨੇ ਦੱਸਿਆ ਕਿ ਪੁਲਿਸ ਨਾਲ ਰਿਸ਼ਵਤ ਦਵਾਉਣ ਦੀ ਵਿਚੋਲਗੀ ਕਰਨ ਵਾਲੇ ਸਤਵਿੰਦਰ ਸਿੰਘ ਖਿਲਾਫ਼ ਪਹਿਲਾਂ ਵੀ ਇੱਕ ਵਿਚੋਲਗੀ ਦਾ ਹੀ ਮਾਮਲਾ ਦਰਜ਼ ਹੈ। ਵਿਜੀਲੈਂਸ ਬਿਊਰੋ ਬਰਨਾਲਾ ਨੇ ਏਐਸਆਈ ਸੁਖਦੇਵ ਸਿੰਘ ਤੇ ਉਸ ਦੇ ਨਿੱਜੀ ਸਾਥੀ ਸਤਵਿੰਦਰ ਸਿੰਘ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।



