National

SC ਦੇ ਸਾਬਕਾ ਜੱਜ ਬੀ ਸੁਦਰਸ਼ਨ ਰੈੱਡੀ ਹੋਣਗੇ ਵਿਰੋਧੀ ਧਿਰ ਦੇ ਉਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ

ਖੜਗੇ ਨੇ ਕੀਤਾ ਐਲਾਨ

ਦਿੱਲੀ, 19 ਅਗਸਤ : ਇੰਡੀਆ ਗਠਜੋੜ ਨੇ ਅੱਜ ਉਪਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦਾ ਨਾਂ ਐਲਾਨ ਦਿੱਤਾ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ (B Sudarshan Reddy) ਨੂੰ ਵਿਰੋਧੀ ਧਿਰ ਨੇ ਆਪਣਾ ਉਮੀਦਵਾਰ ਬਣਾਇਆ ਹੈ। ਇਹ ਐਲਾਨ ਅੱਜ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕੀਤਾ। ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ, “ਇਹ ਉਪਰਾਸ਼ਟਰਪਤੀ ਅਹੁਦੇ ਦਾ ਮੁਕਾਬਲਾ ਇਕ ਵਿਚਾਰਕ ਲੜਾਈ ਹੈ ਤੇ ਸਾਰੀਆਂ ਵਿਰੋਧੀ ਪਾਰਟੀਆਂ ਇਸ ‘ਤੇ ਸਹਿਮਤ ਹਨ ਤੇ ਇਹੀ ਕਾਰਨ ਹੈ ਕਿ ਅਸੀਂ ਬੀ. ਸੁਦਰਸ਼ਨ ਰੈੱਡੀ ਨੂੰ ਸਾਂਝੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button