Punjab

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਦੀ ਮੌਤ

ਬਰਨਾਲਾ, 19 ਅਗਸਤ : ਸੋਮਵਾਰ ਦੀ ਰਾਤ ਨੂੰ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਵਾਪਰੇ ਸੜਕ ਹਾਦਸੇ ‘ਚ ਧਨੌਲਾ ਨਿਵਾਸੀ ਇਕ ਵਿਆਕਤੀ ਦੀ ਮੌਤ ਹੋ ਗਈ। ਧਨੌਲਾ ਦੇ ਰਾਜਗੜ੍ਹ ਰੋਡ ਵਾਸੀ ਧੰਨਾ ਸਿੰਘ ਸਕੂਟਰੀ ਰਾਹੀ ਆਪਣੇ ਘਰ ਪਰਤ ਰਿਹਾ ਸੀ। ਇਸੇ ਦੌਰਾਨ ਕਾਰ ਦੀ ਲਪੇਟ ‘ਚ ਆ ਜਾਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਧੰਨਾ ਸਿੰਘ ਪੁੱਤਰ ਜੋਰਾ ਸਿੰਘ ਨੂੰ ਸਿਵਲ ਹਸਪਤਾਲ ਧਨੌਲਾ ਅੰਦਰ ਲਿਆਂਦਾ ਗਿਆ। ਡਿਊਟੀ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਪੁਲਿਸ ਨੇ ਮੋਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਲਾਸ ਨੂੰ ਪੋਸਟਮਾਰਟਮ ਕਰਵਾਉਣ ਲਈ ਬਰਨਾਲਾ ਦੇ ਸਿਵਿਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ।

Related Articles

Leave a Reply

Your email address will not be published. Required fields are marked *

Back to top button