
ਲੁਧਿਆਣਾ, 19 ਅਗਸਤ : ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰੂ ਨਾਨਕ ਨਾਮਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਹਫਤਾਵਰੀ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਸ਼ਰਨ ਸਿੰਘ, ਭਾਈ ਪਰਮਵੀਰ ਸਿੰਘ ਤੇ ਸ਼ਾਮ ਦੇ ਸਮਾਗਮਾਂ ’ਚ ਭਾਈ ਗੁਰਦਿੱਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਤੇ ਉਨ੍ਹਾਂ ਦੇ ਜਥੇ ਨੇ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਾਮ ਰਸ ਨਾਲ ਜੋੜਿਆ। ਇਸ ਮੌਕੇ ਗਿਆਨੀ ਮਨਪ੍ਰੀਤ ਸਿੰਘ ਹਜ਼ੂਰੀ ਕਥਾਵਾਚਕ ਗੁਰਦੁਆਰਾ ਸਾਹਿਬ ਵਾਲਿਆਂ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡ. ਬਲਵਿੰਦਰ ਸਿੰਘ ਲਾਇਲਪੁਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਬੋਰਡ ਦੇ ਮੈਂਬਰ ਮਨਜੀਤ ਸਿੰਘ ਹਰਮਨ ਨੇ ਸੰਗਤੀ ਰੂਪ ’ਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। ਗੁਰਦੁਆਰਾ ਸਾਹਿਬ ਦੇ ਜਨ. ਸਕੱਤਰ ਤੇਜਿੰਦਰ ਸਿੰਘ ਡੰਗ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਲੁਧਿਆਣਾ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਤਰਲੋਚਨ ਸਿੰਘ ਬੱਬਰ, ਜਗਦੇਵ ਸਿੰਘ ਗੋਹਲਵੜੀਆ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਮੋਹਨ ਸਿੰਘ ਚੌਹਾਨ, ਅਵਤਾਰ ਸਿੰਘ ਪ੍ਰੀਤਮ ਸਿੰਘ ਮਣਕੂ, ਸੁਰਜੀਤ ਸਿੰਘ ਮਠਾੜੂ, ਗੁਰਦੇਵ ਸਿੰਘ ਖੁੱਲਰ, ਅਰਜਨ ਸਿੰਘ ਚੀਮਾ, ਸੋਹਣ ਸਿੰਘ ਗੋਗਾ, ਗੁਰਚਰਨ ਸਿੰਘ ਗੁਰੂ, ਬਲਜੀਤ ਸਿੰਘ ਦੁਖੀਆ, ਸੁਰਿੰਦਰਜੀਤ ਸਿੰਘ ਮੱਕੜ ਆਦਿ ਵੀ ਗੁਰੂ ਘਰ ਨਤਮਸਤਕ ਹੋਏ।



