Punjab

9ਵੀਂ ਤੇ 11ਵੀਂ ਜਮਾਤ ਦੇ ਦਾਖ਼ਲੇ ਲਈ ਖਾਲੀ ਸੀਟਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਜਲੰਧਰ, 19 ਅਗਸਤ : ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਸ਼ਾਹਕੋਟ) ਵਿਖੇ ਵਿਦਿਅਕ ਵਰ੍ਹੇ 2026-27 ਲਈ ਖਾਲੀ ਸੀਟਾਂ ਲਈ ਨੌਂਵੀਂ ਤੇ ਗਿਆਰਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਦਾਖ਼ਲਾ ਫਾਰਮ ਭਰਨ ਦੀ ਆਖਰੀ ਮਿਤੀ 23 ਸਤੰਬਰ 2025 ਹੈ। ਲੇਟਰਲ ਐਂਟਰੀ ਚੋਣ ਪ੍ਰੀਖਿਆ 7 ਫਰਵਰੀ 2026 ਨੂੰ ਹੋਵੇਗੀ। ਉਮੀਦਵਾਰ ਇਸ ਪ੍ਰੀਖਿਆ ਲਈ ਕੇਵਲ ਆਨਲਾਈਨ ਦਾਖਲਾ ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ। 9ਵੀਂ ਕਲਾਸ ਲਈ ਆਨਲਾਈਨ ਰਜਿਸਟ੍ਰੇਸ਼ਨ ਲਈ ਲਿੰਕ ਇਸ ਚੋਣ ਪ੍ਰੀਖਿਆ ਵਿੱਚ ਜ਼ਿਲ੍ਹਾ ਜਲੰਧਰ ਦੇ ਕਿਸੇ ਵੀ ਸਰਕਾਰੀ/ਮਾਨਤਾ ਪ੍ਰਾਪਤ ਸਕੂਲ ਵਿੱਚ ਨਿਯਮਿਤ ਤੌਰ ‘ਤੇ ਪੜ੍ਹਦੇ ਵਿਦਿਆਰਥੀ ਯੋਗ ਹਨ।

Related Articles

Leave a Reply

Your email address will not be published. Required fields are marked *

Back to top button