Punjab

ਭਾਰਤੀ ਜਨਤਾ ਪਾਰਟੀ ਵਰਕਰਾਂ ਨੂੰ ਪਿੰਡ ’ਚ ਕੈਂਪ ਲਾਉਣ ਤੋਂ ਰੋਕਿਆ

ਮੋਗਾ, 22 ਅਗਸਤ : ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ ਵਿਚ ਕੈਂਪ ਲਗਾ ਕੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦੇ ਕਾਰਡ ਬਣਾਏ ਜਾ ਰਹੇ ਇਸ ਤਹਿਤ ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਡਾ ਹਰਜੋਤ ਕਮਲ ਦੀ ਅਗਵਾਈ ਹੇਠ ਪਿੰਡ ਡਾਲਾ ਵਿਚ ਇਹ ਕੈਂਪ ਲਗਾਇਆ ਜਾ ਰਿਹਾ ਸੀ। ਇਸ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਸਨ ਜਦੋਂ ਕਿ ਲੋੜਵੰਦ ਲੋਕ ਆਪਣੇ ਕੰਮ ਕਰਵਾਉਣ ਲਈ ਵੀ ਕਾਫੀ ਗਿਣਤੀ ਵਿਚ ਪੁੱਜੇ ਹੋਏ ਸਨ। ਇਸ ਦੀ ਭਿਨਕ ਜਦੋਂ ਪੁਲਿਸ ਪ੍ਰਸ਼ਾਸ਼ਨ ਨੂੰ ਪਈ ਤਾਂ ਤੁਰੰਤ ਹੀ ਧਰਮਕੋਟ ਦੇ ਡੀਐੱਸਪੀ ਰਮਨਦੀਪ ਸਿੰਘ ਅਤੇ ਇੰਸਪੈਕਟਰ ਹਰਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਲੈ ਕੇ ਪਿੰਡ ਡਾਲਾ ਵਿਖੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਫੋਰਸ ਦੀ ਮਦਦ ਨਾਲ ਇਸ ਕੈਂਪ ਨੂੰ ਲਗਾਉਣ ਤੋਂ ਮਨਾ ਕਰ ਦਿੱਤਾ। ਇਸ ਮੌਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਉਹ ਕੈਂਪ ਸਬੰਧੀ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਲੈ ਕੇ ਆਉਣ ਤਾਂ ਹੀ ਕੈਂਪ ਲਗਾਉਣ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ ਹਰਜੋਤ ਕਮਲ ਦੀ ਪੁਲਿਸ ਅਧਿਕਾਰੀਆਂ ਨਾਲ ਬਹਿਸਬਾਜ਼ੀ ਵੀ ਹੋਈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਕੈਂਪ ਵਿਚ ਲੋਕਾ ਦੇ ਦਸਤਾਵੇਜਾਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਸੀ, ਪਰ ਦੂਸਰੇ ਪਾਸੇ ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਅਸੀਂ ਹੁਣ ਤੱਕ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਅੰਦਰ ਕਈ ਕੈਂਪ ਲਗਾ ਚੁੱਕੇ ਹਾਂ ਅਤੇ ਸਾਡਾ ਮਕਸਦ ਸਿਰਫ ਲੋਕਾ ਨੂੰ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਤੋ ਜਾਣੂ ਕਰਵਾਉਣਾ ਹੈ। ਇਸ ਮੌਕੇ ਸਾਬਕਾ ਵਿਧਾਇਕ,ਐੱਸਪੀ ਮੁਖਤਿਆਰ ਸਿੰਘ ਅਤੇ ਉਸ ਦੇ ਵਰਕਰਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਉਨ੍ਹਾਂ ਵੱਲੋਂ ਪੁਲਿਸ ਦੇ ਅਜਿਹੇ ਵਿਹਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਇਸ ਮੌਕੇ ਹਰਜੋਤ ਕਮਲ ਨੇ ਕਿਹਾ ਕਿ ਇਹ ਲੋੜਵੰਦ ਲੋਕਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ ਲੋੜਵੰਦ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਕਾਰਡ ਬਣਾ ਕੇ ਦੇ ਰਹੇ ਹਨ। ਇਸ ਵਿਚ ਕਿਧਰੇ ਵੀ ਕੋਈ ਪਾਰਟੀ ਦਾ ਜ਼ਿਕਰ ਨਹੀਂ ਆਉਂਦਾ, ਕੋਈ ਵੀ ਵਿਅਕਤੀ ਕੈਂਪ ਵਿੱਚ ਪਹੁੰਚ ਕੇ ਇਸ ਦਾ ਲਾਹਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿ ਇਹ ਲੋੜਵੰਦ ਲੋਕਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ ਲੋੜਵੰਦ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਕਾਰਡ ਬਣਾ ਕੇ ਦੇ ਰਹੇ ਹਨ। ਇਸ ਵਿਚ ਕਿਧਰੇ ਵੀ ਕੋਈ ਪਾਰਟੀ ਦਾ ਜ਼ਿਕਰ ਨਹੀਂ ਆਉਂਦਾ, ਕੋਈ ਵੀ ਵਿਅਕਤੀ ਕੈਂਪ ਵਿਚ ਪਹੁੰਚ ਕੇ ਇਸ ਦਾ ਲਾਹਾ ਲੈ ਸਕਦਾ ਹੈ। ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਲੋੜਵੰਦਾਂ ਨੂੰ ਸਹੂਲਤਾਂ ਦੇਣ ਤੋਂ ਵੀ ਰੋਕ ਰਹੀ ਹੈ, ਜਿਸ ਤੋਂ ਆਮ ਆਦਮੀ ਪਾਰਟੀ ਦੀ ਮਨਸ਼ਾ ਦਾ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਅੰਦਰ ਭਾਜਪਾ ਦੀ ਵੱਧ ਰਹੀ ਲੋਕਪ੍ਰਿਆ ਤੋਂ ਪਰੇਸ਼ਾਨ ਨਜ਼ਰ ਆ ਰਹੀ ਹੈ। ਇਸ ਘਟਨਾ ਤੋਂ ਬਾਅਦ ਭਾਜਪਾ ਵਰਕਰਾਂ ਵਿਚ ਕਾਫ਼ੀ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਰਾਜਨੀਤਕ ਦਬਾਅ ਹੇਠ ਕੰਮ ਕਰ ਰਿਹਾ ਹੈ। ਵਰਕਰਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਦੇਣ ਦੀ ਬਜਾਏ ਉਨ੍ਹਾਂ ਨੂੰ ਵਾਂਝਾ ਕਰ ਰਹੀ ਹੈ। ਵਰਕਰਾਂ ਨੇ ਸਾਫ਼ ਕੀਤਾ ਕਿ ਉਹ ਲੋਕਾਂ ਦੀ ਭਲਾਈ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ। ਖਬਰ ਲਿਖੇ ਜਾਣ ਤੱਕ ਭਾਜਪਾ ਜਿਲ੍ਹਾ ਪ੍ਰਧਾਨ ਹਰਜੋਤ ਕਮਲ ਨੂੰ ਸੀਆਈਏ ਸਟਾਫ ਵੱਲੋਂ ਵਰਕਰਾਂ ਸਮੇਤ ਨਹੀਂ ਛੱਡਿਆ ਗਿਆ।

Related Articles

Leave a Reply

Your email address will not be published. Required fields are marked *

Back to top button