
ਮੋਗਾ, 24 ਅਗਸਤ : ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮੋਗਾ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਸਟ੍ਰੈਥਮੋਰ ਵਿਖੇ ਵਾਪਰੇ ਭਿਆਨਕ ਟਰੱਕ ਹਾਦਸੇ ਵਿੱਚ ਮਨਦੀਪ ਸਿੰਘ ਦੀ ਮੌਤ ਹੋ ਗਈ। ਮਨਦੀਪ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਘੋਲੀਆਂ ਖੁਰਦ ਨਾਲ ਸਬੰਧਤ ਹੈ। ਉਹ ਪਰਿਵਾਰ ਵਿਚ ਇਕੱਲਾ ਕਮਾਉਣ ਵਾਲਾ ਸੀ। ਇਸ ਦੁਖਦਾਈ ਘਟਨਾ ਨਾਲ ਪਿੰਡ ਵਿਚ ਸੋਗ ਪਸਰ ਗਿਆ।



