Punjab

ਲੁਧਿਆਣਾ ਬਿਜਲੀ ਮਕੈਨਿਕ ਦੀ ਕਰੰਟ ਲੱਗਣ ਨਾਲ ਮੌਤ

ਲੁਧਿਆਣਾ, 24 ਅਗਸਤ: ਮੇਹਰਬਾਨ ਦੇ ਇਲਾਕੇ ’ਚ ਇਕ ਬਿਜਲੀ ਮਕੈਨਿਕ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਪਿੰਡ ਕੜਿਆਣਾ ਮੇਹਰਬਾਨ ਦੇ 25 ਸਾਲਾ ਅਮਨਪ੍ਰੀਤ ਸਿੰਘ ਦੇ ਰੂਪ ’ਚ ਹੋਈ ਹੈ। ਮੇਹਰਬਾਨ ਪੁਲਿਸ ਨੇ ਪਰਿਵਾਰ ਦੇ ਬਿਆਨ ਲੈ ਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਹਸਨ ਲਾਲ ਨੇ ਦੱਸਿਆ ਕਿ ਅਮਨਪ੍ਰੀਤ ਸਿੰਘ ਇਕ ਪ੍ਰਾਈਵੇਟ ਬਿਜਲੀ ਮੁਲਾਜ਼ਮ ਸੀ। ਉਸ ਦੀ ਕੁਝ ਸਮੇਂ ਪਹਿਲਾਂ ਹੀ ਸ਼ਾਦੀ ਹੋਈ ਸੀ। ਪੁਲਿਸ ਅਨੁਸਾਰ ਉਹ ਮੇਹਰਬਾਨ ਦੇ ਇਲਾਕੇ ’ਚ ਇਕ ਖੰਭੇ ’ਤੇ ਚੜ੍ਹ ਕੇ ਬਿਜਲੀ ਠੀਕ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗ ਗਿਆ, ਜਿਸ ਨਾਲ ਉਹ ਬੇਹੋਸ਼ ਹੋ ਗਿਆ। ਲੋਕਾਂ ਨੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Related Articles

Leave a Reply

Your email address will not be published. Required fields are marked *

Back to top button