
ਅੰਮ੍ਰਿਤਸਰ, 26 ਅਗਸਤ : ਮੌਸਮ ਨੂੰ ਧਿਆਨ ਨੂੰ ਰੱਖਦੇ ਹੋਏ ਅਤੇ ਦਰਿਆਵਾਂ ਵਿੱਚ ਵਧਦੇ ਪਾਣੀ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਵੀ ਅਤੇ ਬਿਆਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਸਰਕਾਰੀ ਤੇ ਗ਼ੈਰਸਰਕਾਰੀ ਸਕੂਲਾਂ ’ਚ ਛੁੱਟੀ ਦਾ ਐਲਾਨ ਕੀਤਾ ਹੈ।ਜ਼ਿਲ੍ਹਾ ਮੈਜਿਸਟ੍ਰੇਟ ਨੇ ਸਾਫ਼ ਕੀਤਾ ਗਿਆ ਹੈ ਕਿ ਜੇਕਰ ਕਿਸੇ ਵੀ ਸਕੂਲ/ਕਾਲਜ਼/ਵਿੱਦਿਅਕ ਅਦਾਰੇ ਵਿੱਚ ਬੋਰਡ/ ਯੂਨੀਵਰਸਿਟੀ ਵਲੋਂ ਕੋਈ ਪੇਪਰ/ਪ੍ਰੈਕਟੀਕਲ ਇਸ ਦਿਨ ਨਿਰਧਾਰਤ ਕੀਤਾ ਹੈ ਤਾਂ ਇਹ ਹੁਕਮ ਉਸ ‘ਤੇ ਲਾਗੂ ਨਹੀਂ ਹੋਣਗੇ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ, /ਐ.ਸਿੱ), ਗੁਰਦਾਸਪੁਰ ਇਨ੍ਹਾ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਪਾਬੰਦ ਹੋਣਗੇ।



