Punjab

ਟਰੱਕ, ਪੀਆਰਟੀਸੀ ਬੱਸ ਤੇ ਸਕਾਰਪੀਓ ਗੱਡੀ ਦੀ ਟੱਕਰ ’ਚ ਕਈ ਯਾਤਰੀ ਜ਼ਖ਼ਮੀ

ਬਰਨਾਲਾ, 26 ਅਗਸਤ : ਸੋਮਵਾਰ ਸਵੇਰੇ 7 ਵਜੇ ਦੇ ਕਰੀਬ ਬਠਿੰਡਾ-ਚੰਡੀਗੜ੍ਹ ਹਾਈਵੇਅ ਤੇ ਇੱਕ ਭਿਆਨਕ ਹਾਦਸਾ ਵਾਪਰਿਆ। ਜਦੋਂ ਇੱਕ ਟਰੱਕ, ਬੱਸ ਤੇ ਸਕਾਰਪੀਓ ਕਾਰ ਦੀ ਟੱਕਰ ਹੋ ਗਈ। ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਫੋਰਸ ਦੇ ਏਐਸਆਈ ਬੰਤ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਬਠਿੰਡਾ-ਚੰਡੀਗੜ੍ਹ ਹਾਈਵੇਅ ਤੇ ਕਿਸਾਨ ਢਾਬੇ ਨੇੜੇ ਇੱਕ ਟਰੱਕ ਡਰਾਈਵਰ ਵਲੋਂ ਅਚਾਨਕ ਬ੍ਰੇਕ ਲਗਾਉਣ ਕਾਰਨ, ਪਿੱਛੇ ਤੋਂ ਆ ਰਹੀ ਪੀਆਰਟੀਸੀ ਬੱਸ (ਪੀਬੀ 03ਬੀਐਚ 8573) ਟੱਕਰ ਹੋ ਗਈ ਤੇ ਪਿੱਛੇ ਤੋਂ ਆ ਰਹੀ ਸਕਾਰਪੀਓ ਕਾਰ (ਪੀਬੀ 19ਪੀ 8346) ਬੱਸ ਨਾਲ ਟਕਰਾ ਗਈ, ਜਿਸ ਕਾਰਨ 25 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਐਸਐਸਐਫ ਟੀਮ ਵੱਲੋਂ ਐਂਬੂਲੈਂਸ ਰਾਹੀਂ ਬਰਨਾਲਾ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਹਾਦਸਾਗ੍ਰਸਤ ਵਾਹਨਾਂ ਨੂੰ ਸਾਈਡ ਤੇ ਲਿਜਾਇਆ ਗਿਆ ਤੇ ਸੜਕ ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ।

Related Articles

Leave a Reply

Your email address will not be published. Required fields are marked *

Back to top button