
ਅਟਾਰੀ, 27 ਅਗਸਤ: ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਬਾਬਾ ਮੀਕੇ ਸ਼ਾਹ ਕਾਲੋਨੀਆ ਵਿਚ ਕਾਂਗਰਸ ਨੂੰ ਉਸ ਵੇਲੇ ਵੱਡਾ ਝੱਟਕਾ ਲੱਗਾ ਜਦੋਂ ਪਿੰਡ ਦੀ ਮੌਜੂਦਾ ਪੰਚਾਇਤ ਸਮੇਤ 25 ਪਰਿਵਾਰਾਂ ਵੱਲੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਗਿਆ। ਇਸ ਮੌਕੇ ਵਿਧਾਇਕ ਹਲਕਾ ਅਟਾਰੀ ਏਡੀਸੀ ਜਸਵਿੰਦਰ ਸਿੰਘ ਰਮਦਾਸ ਅਤੇ ਹਲਕਾ ਇੰਚਾਰਜ ਸੋਨੀਆ ਮਾਨ ਵੱਲੋਂ ਪੰਚਾਇਤ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਾਨ ਸਰਕਾਰ ਦੀਆਂ ਲੋਕ-ਹਿੱਤ ਨੀਤੀਆਂ ਅਤੇ ਵਿਕਾਸ ਕੇਂਦ੍ਰਿਤ ਕਾਰਗੁਜ਼ਾਰੀ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਅਸਲ ਜ਼ਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾ ਰਹੇ ਫੈਸਲੇ ਹੀ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਦਾ ਮੁੱਖ ਕਾਰਨ ਹਨ ਤਾਂ ਹੀ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਵਰਕਰ ਤੇ ਨੇਤਾ ਵੀ ਵੱਡੀ ਗਿਣਤੀ ਵਿਚ ਆਪ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਰਪੰਚਾਂ –ਪੰਚਾਂ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਜਾਇਜ਼ ਕੰਮ ਪਹਿਲ ਦੇ ਅਧਾਰ ’ਤੇ ਨੇਪਰੇ ਚਾੜੇ ਜਾਣਗੇ। ਇਸ ਮੌਕੇ ਪਿੰਡ ਬਾਬਾ ਮੀਕੇ ਸ਼ਾਹ ਕਾਲੋਨੀਆ ਤੋਂ ਸਰਪੰਚ ਸੁਖਪਾਲ ਕੌਰ, ਮੈਂਬਰ ਮਨੀ ਕੌਰ, ਮੈਂਬਰ ਰਾਜਵੀਰ ਕੌਰ, ਮੈਂਬਰ ਗੁਰਪ੍ਰੀਤ ਸਿੰਘ, ਮੈਂਬਰ ਧਰਮਿੰਦਰ ਸਿੰਘ, ਸਾਬਕਾ ਮੈਂਬਰ ਜਗੀਰ ਕੌਰ, ਰਸ਼ਪਾਲ ਸਿੰਘ, ਜਤਿੰਦਰ ਸਿੰਘ, ਵਿਜੇ ਮਸੀਹ, ਜੁਗਰਾਜ ਸਿੰਘ ਆਦਿ ਹਾਜ਼ਰ ਸਨ।



