Punjab

ਨਸ਼ੀਲੇ ਪਾਊਡਰ ਸਮੇਤ 3 ਵਿਅਕਤੀ ਗ੍ਰਿਫ਼ਤਾਰ

ਰੂਪਨਗਰ, 27 ਅਗਸਤ : ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਐਨਡੀਪੀਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 40 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ। ਐੱਸਐੱਸਪੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ‘ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿਚ ਥਾਣਾ ਕੀਰਤਪੁਰ ਸਾਹਿਬ ਵੱਲੋਂ ਅਵਤਾਰ ਸਿੰਘ ਉਰਫ ਰਿੰਕੂ ਵਾਸੀ ਆਲੋਵਾਲ ਥਾਣਾ ਕੀਰਤਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ, ਥਾਣਾ ਨੰਗਲ ਵੱਲੋਂ ਨਰੇਸ਼ ਕੁਮਾਰ ਵਾਸੀ ਨੇੜੇ ਤੂੜੀ ਵਾਲਾ ਸ਼ਰਮਾ ਸਟੋਰ ਨੰਗਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਥਾਣਾ ਸਿਟੀ ਰੂਪਨਗਰ ਵੱਲੋਂ ਹਰਸ਼ਪ੍ਰੀਤ ਸਿੰਘ ਉਰਫ ਹੈਲਮਟ ਵਾਸੀ ਪਿੰਡ ਬੰਦੇ ਮਾਹਲਾਂ ਥਾਣਾ ਸਦਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨਡੀਪੀਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

Related Articles

Leave a Reply

Your email address will not be published. Required fields are marked *

Back to top button