Punjab

ਹੈਰੋਇਨ ਸਮੇਤ ਤਸਕਰ ਗ੍ਰਿਫ਼ਤਾਰ

ਜਲੰਧਰ, 28 ਅਗਸਤ : ਥਾਣਾ ਨੰਬਰ ਦੋ ਦੀ ਪੁਲਿਸ ਨੇ ਤਸਕਰ ਅਰੁਣ ਉਰਫ਼ ਭੰਡ ਵਾਸੀ ਗਾਜ਼ੀਗੁੱਲਾ ਨੂੰ ਉਸ ਵੇਲੇ ਗ੍ਰਿਫ਼ਤਾਰ ਕੀਤਾ, ਜਦ ਉਹ ਗਾਂਧੀ ਵਨੀਤਾ ਆਸ਼ਰਮ ਨੇੜੇ ਹੈਰੋਇਨ ਸਪਲਾਈ ਕਰਨ ਆਇਆ ਸੀ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਦੋ ਦੇ ਇੰਚਾਰਜ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਏਐੱਸਆਈ ਹਰਪਾਲ ਸਿੰਘ ਮੰਗਲਵਾਰ ਸ਼ਾਮ ਨੂੰ ਪੁਲਿਸ ਟੀਮ ਨਾਲ ਗਾਂਧੀ ਵਨੀਤਾ ਆਸ਼ਰਮ ਨੇੜੇ ਨਾਕਾਬੰਦੀ ਤੇ ਸਨ ਤਾਂ ਉਨ੍ਹਾਂ ਨੂੰ ਇਕ ਮੁਖਬਰ ਤੋਂ ਸੂਚਨਾ ਮਿਲੀ ਕਿ ਇਕ ਨੌਜਵਾਨ ਉਕਤ ਪਲਾਟ ’ਚ ਹੈਰੋਇਨ ਸਪਲਾਈ ਕਰਨ ਲਈ ਗਾਹਕ ਦੀ ਉਡੀਕ ਕਰ ਰਿਹਾ ਹੈ। ਅਜਿਹੇ ’ਚ ਜੇਕਰ ਪੁਲਿਸ ਬਿਨਾਂ ਸਮਾਂ ਬਰਬਾਦ ਕੀਤੇ ਛਾਪਾ ਮਾਰਦੀ ਹੈ ਤਾਂ ਉਸਨੂੰ ਪੁਲਿਸ ਫੜ ਸਕਦੀ ਹੈ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜ਼ੇ ’ਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਨੂੰ ਰਿਮਾਂਡ ਤੇ ਲੈ ਲਿਆ ਗਿਆ ਹੈ ਤੇ ਉਸ ਦੇ ਨੈੱਟਵਰਕ ਬਾਰੇ ਪੁੱਛਗਿੱਛ ਕੀਤੀ ਜਾ ਰਹੀ। ਹੈ।

Related Articles

Leave a Reply

Your email address will not be published. Required fields are marked *

Back to top button