
ਕਪੂਰਥਲਾ, 28 ਅਗਸਤ: ਮੰਗਲਵਾਰ ਦੁਪਹਿਰ ਬਾਅਦ ਕਪੂਰਥਲਾ ਦੀ ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਦੀ ਅਚਾਨਕ ਤਬੀਅਤ ਵਿਗੜ ਗਈ। ਹਾਲਤ ਨਾਜ਼ੁਕ ਹੋਣ ’ਤੇ ਜੇਲ੍ਹ ਅਧਿਕਾਰੀਆਂ ਨੇ ਤੁਰੰਤ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ, ਜਿੱਥੇ ਡਿਊਟੀ ’ਤੇ ਮੌਜੂਦ ਡਾ. ਆਸ਼ੀਸ਼ਪਾਲ ਸਿੰਘ ਨੇ ਜਾਂਚ ਉਪਰੰਤ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਹਵਾਲਾਤੀ ਦੀ ਪਛਾਣ 27 ਸਾਲਾ ਰਣਜੀਤ ਸਿੰਘ ਪੁੱਤਰ ਸਿੰਦਰ ਸਿੰਘ ਨਿਵਾਸੀ ਜੇਲ੍ਹ ਕੈਂਪ ਦੇ ਰੂਪ ’ਚ ਹੋਈ ਹੈ। ਮਾਮਲੇ ਦੀ ਪੁਸ਼ਟੀ ਕਰਦਿਆਂ ਸਬੰਧਿਤ ਜੇਲ੍ਹ ਅਧਿਕਾਰੀ ਜਸਬੀਰ ਸਿੰਘ ਨੇ ਦੱਸਿਆ ਕਿ ਲੁੜੀਂਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਜੇਲ੍ਹ ਕਪੂਰਥਲਾ ਦੇ ਲਾਸ਼ਘਰ ’ਚ ਸੁਰੱਖਿਅਤ ਰੱਖਿਆ ਗਿਆ ਹੈ।



