Punjab

ਬੀਐੱਸਐੱਫ ਨੇ ਸਰਹੱਦ ’ਤੇ ਦੋ ਸ਼ੱਕੀ ਵਿਅਕਤੀਆਂ ਨੂੰ ਕੀਤਾ ਕਾਬੂ

ਅੰਮ੍ਰਿਤਸਰ, 29 ਅਗਸਤ : ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਬੀਐੱਸਐੱਫ ਦੀ ਖੁਫੀਆ ਸ਼ਾਖਾ ਤੋਂ ਮਿਲੀ ਠੋਸ ਜਾਣਕਾਰੀ ਦੇ ਆਧਾਰ ’ਤੇ ਬੀਐੱਸਐੱਫ ਜਵਾਨਾਂ ਨੇ ਪੰਜਾਬ ਦੇ ਵੱਖ-ਵੱਖ ਸਰਹੱਦੀ ਖੇਤਰਾਂ ਵਿਚ ਕਈ ਕਾਰਵਾਈਆਂ ਕੀਤੀਆਂ ਅਤੇ ਹਥਿਆਰ, ਡਰੋਨ ਅਤੇ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਦਿਆਂ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ। ਬੀਐੱਸਐੱਫ ਦੇ ਬੁਲਾਰੇ ਅਨੁਸਾਰ ਅੰਮ੍ਰਿਤਸਰ ਦੇ ਅਟਾਰੀ ਪਿੰਡ ਨੇੜੇ ਗਸ਼ਤ ਕਰ ਰਹੇ ਚੌਕਸ ਜਵਾਨਾਂ ਨੇ ਸ਼ੱਕੀ ਢੰਗ ਨਾਲ ਘੁੰਮ ਰਹੇ ਇੱਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ। ਉਸ ਨੂੰ ਹੋਰ ਜਾਂਚ ਲਈ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸੇ ਖੇਤਰ ਵਿਚ ਏਐੱਨਟੀਐੱਫ ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ ਇੱਕ ਬਾਈਕ ਅਤੇ 563 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ ਬੀਐੱਸਐੱਫ ਜਵਾਨਾਂ ਨੇ ਅੰਮ੍ਰਿਤਸਰ ਦੇ ਹਰਦੋਰਾ ਪਿੰਡ ਦੇ ਇੱਕ ਖੇਤ ਤੋਂ 1.127 ਕਿਲੋ ਹੈਰੋਇਨ ਦੇ ਦੋ ਪੈਕੇਟ ਜ਼ਬਤ ਕੀਤੇ। ਫਾਜ਼ਿਲਕਾ ਜ਼ਿਲ੍ਹੇ ਦੇ ਛਿੰਬੇ ਵਾਲਾ ਪਿੰਡ ਨੇੜੇ ਤਲਾਸ਼ੀ ਦੌਰਾਨ ਜਵਾਨਾਂ ਨੇ 3 ਕਲਾਸਿਕ ਡਰੋਨ ਅਤੇ 620 ਗ੍ਰਾਮ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ। ਇਸ ਤੋਂ ਇਲਾਵਾ ਬੀਐੱਸਐੱਫ ਨੇ ਅੰਮ੍ਰਿਤਸਰ ਦੇ ਹਵੇਲੀਆਂ ਪਿੰਡ ਦੇ ਖੇਤਾਂ ਤੋਂ ਇੱਕ ਪਿਸਤੌਲ ਅਤੇ ਮੈਗਜ਼ੀਨ ਵੀ ਬਰਾਮਦ ਕੀਤਾ।

Related Articles

Leave a Reply

Your email address will not be published. Required fields are marked *

Back to top button