
ਦੱਖਣੀ ਦਿੱਲੀ, 30 ਅਗਸਤ : ਕਾਲਕਾਜੀ ਮੰਦਰ ਦੇ ਦਰਸ਼ਨ ਕਰਨ ਆਏ ਨੌਜਵਾਨਾਂ ਨੇ ਇੱਕ ਸੇਵਾਦਾਰ ‘ਤੇ ਡੰਡਿਆਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਅਤੁਲ ਪਾਂਡੇ ਨਾਮਕ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੁਝ ਨੌਜਵਾਨ ਮੰਦਰ ਦੇ ਦਰਸ਼ਨ ਕਰਨ ਆਏ ਸਨ। ਦਰਸ਼ਨ ਤੋਂ ਬਾਅਦ ਉਨ੍ਹਾਂ ਨੇ ਸੇਵਾਦਾਰ ਯੋਗੇਂਦਰ ਸਿੰਘ ਤੋਂ ਚੁੰਨੀ ਪ੍ਰਸਾਦ ਮੰਗਿਆ। ਸੇਵਾਦਾਰ ਨੇ ਉਨ੍ਹਾਂ ਨੂੰ ਕਤਾਰ ਵਿੱਚ ਖੜ੍ਹੇ ਹੋਣ ਲਈ ਕਿਹਾ। ਇਸ ਗੱਲ ‘ਤੇ ਦੋਵਾਂ ਵਿੱਚ ਬਹਿਸ ਹੋ ਗਈ। ਦੋਸ਼ੀ ਅਤੁਲ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਯੋਗੇਂਦਰ ‘ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਯੋਗੇਂਦਰ ਨੂੰ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਯੋਗੇਂਦਰ ਉੱਤਰ ਪ੍ਰਦੇਸ਼ ਦੇ ਹਰਦੋਈ ਦੇ ਫੱਤੇਪੁਰ ਦਾ ਰਹਿਣ ਵਾਲਾ ਸੀ। ਉਹ ਪਿਛਲੇ 15 ਸਾਲਾਂ ਤੋਂ ਕਾਲਕਾਜੀ ਮੰਦਰ ਵਿੱਚ ਸੇਵਾਦਾਰ ਸੀ। ਉਹ ਪਿਛਲੇ 14-15 ਸਾਲਾਂ ਤੋਂ ਕਾਲਕਾਜੀ ਮੰਦਰ ਵਿੱਚ ਸੇਵਾਦਾਰ ਸੀ।



