
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ : ਮੁਕਤਸਰ ਦੇ ਕੋਟਕਪੂਰਾ ਰੋਡ ਬਾਈਪਾਸ ‘ਤੇ ਇੱਕ ਸਰਕਾਰੀ ਬੱਸ ਨੇ ਇੱਕ ਮੋਟਰਸਾਇਕਲ ਸਵਾਰ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੋਟਕਪੂਰਾ ਰੋਡ ਮੁਕਤਸਰ ਵਾਸੀ ਮੋਹਿਤ ਵਜੋਂ ਹੋਈ ਹੈ, ਜੋ ਕਿ ਇੱਕ ਹੋਟਲ ’ਚ ਕੰਮ ਕਰਦਾ ਸੀ ਅਤੇ ਡਿਊਟੀ ‘ਤੇ ਜਾ ਰਿਹਾ ਸੀ। ਇਹ ਹਾਦਸਾ ਦੁਪਹਿਰ 2 ਵਜੇ ਦੇ ਕਰੀਬ ਵਾਪਰਿਆ। ਜਾਣਕਾਰੀ ਅਨੁਸਾਰ ਮੋਹਿਤ ਰੋਜ਼ਾਨਾ ਵਾਂਗ ਆਪਣੇ ਮੋਟਰਸਾਈਕਲ ‘ਤੇ ਘਰ ਤੋਂ ਹੋਟਲ ਜਾ ਰਿਹਾ ਸੀ। ਜਦੋਂ ਉਹ ਡਾ. ਕੇਹਰ ਸਿੰਘ ਚੌਕ ਨੇੜੇ ਕੋਟਕਪੂਰਾ ਰੋਡ ਬਾਈਪਾਸ ’ਤੇ ਪਹੁੰਚਿਆ ਤਾਂ ਕੋਟਕਪੂਰਾ ਤੋਂ ਮੁਕਤਸਰ ਬੱਸ ਸਟੈਂਡ ਵੱਲ ਜਾ ਰਹੀ ਪੀਆਰਟੀਸੀ ਬੱਸ ਨੇ ਉਸਨੂੰ ਕੁਚਲ ਦਿੱਤਾ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੋਰਚਰੀ ’ਚ ਰੱਖ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



