Punjab

ਹੜ੍ਹ ਕਾਰਨ ਖੇਤਾਂ ਵਿੱਚੋਂ ਰੇਤ-ਸਿਲਟ 31 ਦਸੰਬਰ 2025 ਤੱਕ ਹਟਾ ਸਕਦੇ ਹਨ ਕਿਸਾਨ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ

ਬਾਲ ਕਿਸ਼ਨ

ਫ਼ਿਰੋਜ਼ਪੁਰ, 13 ਸਤੰਬਰ 2025 : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਹਾਲ ਹੀ ਦੇ ਤਬਾਹੀਕਾਰੀ ਹੜ੍ਹਾਂ ਨਾਲ ਖੇਤਾਂ ਵਿੱਚ ਜਮ੍ਹੀ ਸਿਲਟ ਅਤੇ ਰੇਤ ਨੂੰ ਹਟਾਉਣ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਹੇਠ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸਕੀਮ “ਜੀਹਦਾ ਖੇਤ, ਓਹਦੀ ਰੇਤ” ਅਨੁਸਾਰ ਕਿਸਾਨ ਹੁਣ 31 ਦਸੰਬਰ 2025 ਤੱਕ ਆਪਣੇ ਖੇਤਾਂ ਵਿੱਚੋਂ ਹੜ੍ਹ ਨਾਲ ਜਮ੍ਹੀ ਰੇਤ ਅਤੇ ਸਿਲਟ ਨੂੰ ਬਿਨਾਂ ਕਿਸੇ ਪਰਮਿਟ ਜਾਂ ਐਨ.ਓ.ਸੀ. ਤੋਂ ਬਿਨਾਂ ਹਟਾ ਸਕਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕਦਮ ਨਾਲ ਕਿਸਾਨਾਂ ਨੂੰ ਅਗਲੀ ਬਿਜਾਈ ਲਈ ਖੇਤਾਂ ਦੀ ਸਫ਼ਾਈ ਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚੋਂ ਰੇਤ ਅਤੇ ਸਿਲਟ ਹਟਾਉਣ ਨੂੰ ਮਾਈਨਿੰਗ ਨਹੀਂ ਮੰਨਿਆ ਜਾਵੇਗਾ। ਹਾਲਾਂਕਿ, ਇਸ ਦੌਰਾਨ ਜ਼ਿਲ੍ਹਾ ਮਾਈਨਿੰਗ ਅਫ਼ਸਰ ਅਤੇ ਮਾਨੀਟਰਿੰਗ ਕਮੇਟੀਆਂ ਇਹ ਯਕੀਨੀ ਬਣਾਉਣਗੀਆਂ ਕਿ ਇਸ ਆਦੇਸ਼ ਦੀ ਆੜ ਵਿੱਚ ਕੋਈ ਗੈਰ-ਕਾਨੂੰਨੀ ਖਣਨ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਛੂਟ ਤਹਿਤ ਆਪਣੇ ਖੇਤਾਂ ਨੂੰ ਅਗਲੀ ਬਿਜਾਈ ਲਈ ਤਿਆਰ ਕਰਨ।

Related Articles

Leave a Reply

Your email address will not be published. Required fields are marked *

Back to top button