Punjab

 50 ਲੱਖ ਦੀ ਫਿਰੋਤੀ ਮੰਗੀ, ਫਿਰ ਘਰ ਅੱਗੇ ਕੀਤੀ ਫਾਇਰਿੰਗ

ਸ੍ਰੀ ਗੋਇੰਦਵਾਲ ਸਾਹਿਬ, 20 ਸਤੰਬਰ : ਸਬਾ ਫਤਿਆਬਾਦ ਵਾਸੀ ਇਕ ਵਿਅਕਤੀ ਕੋਲੋਂ 50 ਲੱਖ ਦੀ ਫਿਰੋਤੀ ਮੰਗਣ ਤੇ ਫਿਰ ਉਸ ਦੇ ਘਰ ਅੱਗੇ ਹਵਾਈ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਦਿੱਤੀ ਹੈ। ਕਸਬੇ ਦੇ 30 ਸਾਲਾ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ 4 ਸਤੰਬਰ ਨੂੰ ਉਹ ਆਪਣੇ ਘਰ ’ਚ ਮੌਜੂਦ ਸੀ। ਇਸੇ ਦੌਰਾਨ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਤੇ ਅੱਗੋਂ ਬੋਲਣ ਵਾਲੇ ਨੇ ਉਸ ਕੋਲੋਂ 50 ਲੱਖ ਦੀ ਫਿਰੋਤੀ ਮੰਗੀ। ਫਿਰ 14 ਸਤੰਬਰ ਦੀ ਰਾਤ ਕਰੀਬ 11.45 ਵਜੇ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਚੱਲਣ ਦੀ ਆਵਾਜ਼ ਆਈ। ਇਹ ਫਾਇਰ ਦੋ ਨਕਾਬਪੋਸ਼ਾਂ ਵੱਲੋਂ ਕੀਤੇ ਗਏ ਸਨ। ਥਾਣਾ ਗੋਇੰਦਵਾਲ ਸਾਹਿਬ ਵਿਖੇ ਉਕਤ ਘਟਨਾ ਸਬੰਧੀ ਦਰਜ ਕੀਤੇ ਗਏ ਕੇਸ ਦੀ ਜਾਂਚ ਚੌਕੀ ਫਤਿਆਬਾਦ ਦੇ ਇੰਚਾਰਜ ਏਐੱਸਆਈ ਕ੍ਰਿਪਾਲ ਵੱਲੋਂ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button