
ਅੰਮ੍ਰਿਤਸਰ, 20 ਸਤੰਬਰ : ਕੱਥੂਨੰਗਲ ਪੁਲਿਸ ਸਟੇਸ਼ਨ ਦੇ ਖੇਤਰ ’ਚ ਆਉਂਦੀ ਜੇਠੂਵਾਲ ਪੁਲਿਸ ਚੌਕੀ ਨੇੜੇ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਅਧਿਕਾਰੀ ਦੀ ਕਾਰ ਨਾਲ ਗ਼ਲਤ ਪਾਸਿਓਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਦੀ ਸਿੱਧੀ ਟੱਕਰ ਹੋ ਗਈ। ਟੱਕਰ ਮਗਰੋਂ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਐੱਨਸੀਬੀ ਟੀਮ ਨੇ ਉਸ ਨੂੰ ਘੇਰ ਲਿਆ। ਤਲਾਸ਼ੀ ਲੈਣ ‘ਤੇ ਕਾਰ ’ਚੋਂ ਨਸ਼ੀਲੇ ਪਦਾਰਥ ਮਿਲੇ। ਐੱਨਸੀਬੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਜਾਂਚ ਅਧੀਨ ਹੈ ਤੇ ਸਥਿਤੀ ਸਪੱਸ਼ਟ ਹੋਣ ਤੱਕ ਹੋਰ ਟਿੱਪਣੀ ਨਹੀਂ ਕਰ ਸਕਦੇ। ਜਾਣਕਾਰੀ ਅਨੁਸਾਰ ਐੱਨਸੀਬੀ ਟੀਮ ਅੰਮ੍ਰਿਤਸਰ ਤੋਂ ਬਟਾਲਾ ਜਾ ਰਹੀ ਸੀ। ਰਸਤੇ ’ਚ ਜੇਠੂਵਾਲ ਪੁਲਿਸ ਚੌਕੀ ਨੇੜੇ ਗਲਤ ਦਿਸ਼ਾ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਦੀ ਐੱਨਸੀਬੀ ਟੀਮ ਦੀ ਕਾਰ ਨਾਲ ਸਿੱਧੀ ਟੱਕਰ ਹੋ ਗਈ। ਖੁਸ਼ਕਿਸਮਤੀ ਨਾਲ ਹਾਦਸੇ ’ਚ ਕੋਈ ਜ਼ਖਮੀ ਨਹੀਂ ਹੋਇਆ। ਜਦੋਂ ਅਧਿਕਾਰੀ ਕਾਰ ਤੋਂ ਬਾਹਰ ਨਿਕਲੇ ਤੇ ਮੁਲਜ਼ਮ ਚਾਲਕ ਨੂੰ ਫੜਨ ਲੱਗੇ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਟੀਮ ਦੇ ਮੈਂਬਰਾਂ ਨੇ ਉਸ ਨੂੰ ਘੇਰ ਲਿਆ ਅਤੇ ਕਾਰ ਦੀ ਤਲਾਸ਼ੀ ਦੌਰਾਨ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਬਰਾਮਦ ਕੀਤੀ।



