Punjab

ਅਕਾਲੀ ਦਲ ਹੜ੍ਹ ਪੀੜਤਾਂ ਦੀ ਕਰੇਗਾ ਹਰ ਸੰਭਵ ਸਹਾਇਤਾ : ਬਾਦਲ

ਸੁਲਤਾਨਪੁਰ ਲੋਧੀ, 21 ਸਤੰਬਰ : ਜ਼ਿਲ੍ਹਾ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਤੇ ਆਹਲੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੁੱਜੇ। ਇਸ ਮੌਕੇ ਉਹਨਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਵਿੱਚ ਲੱਗੀ ਹੋਈ ਹੈ ਅਤੇ ਵਰਕਰਾਂ ਵੱਲੋਂ ਵੱਡੇ ਪੱਧਰ ਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬੜੀ ਮੁਸ਼ਕਿਲ ਦੇ ਨਾਲ ਆਰਜੀ ਬੰਨ੍ਹ ਬੰਨੇ ਸਨ ਜੋ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ ਗਏ ਅਤੇ ਜਿੱਥੇ 5-6 ਜਗ੍ਹਾ ਤੇ ਬਹੁਤ ਵੱਡੇ ਪਾੜ ਪੈ ਗਏ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਰਜੀ ਬੰਨ੍ਹ ਮੁੜ ਉਸਾਰਨ ਤੇ ਮਜ਼ਬੂਤ ਕਰਨ ਲਈ ਮੇਰੇ ਵੱਲੋਂ ਵੱਡੀਆਂ ਪੋਕਲੇਨ ਮਸ਼ੀਨਾਂ ਅਤੇ ਤਾਰਾਂ ਦਿੱਤੀਆਂ ਜਾਣਗੀਆਂ ਤੇ ਕਿਸਾਨਾਂ ਨੂੰ ਦੁਬਾਰਾ ਜਮੀਨਾਂ ਪੱਧਰੀਆਂ ਕਰਨ ਲਈ ਮੇਰੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਵਿੱਚੋਂ ਵਰਕਰਾਂ ਦੀਆਂ ਡਿਊਟੀਆਂ ਲਗਾ ਕੇ ਕਿਸਾਨਾਂ ਨੂੰ ਟਰੈਕਟਰ ਮੁਹਈਆ ਕਰਵਾਏ ਜਾਣਗੇ ਤਾਂ ਜੋ ਕਿ ਉਹ ਆਪਣੀ ਦੁਬਾਰਾ ਤੋਂ ਖੇਤੀ ਕਰ ਸਕਣ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ,ਜੋ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਮੈਂ ਸੁਲਤਾਨਪੁਰ ਲੋਧੀ ਹਲਕੇ ਦੇ ਨਾਲ ਖੜਾ ਹਾਂ ,ਇੱਥੇ ਅਜੇ ਵੀ ਕਈ ਪਾਸੇ ਪਾਣੀ ਭਰਿਆ ਹੋਇਆ ਹੈ ਅਤੇ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਇੱਥੇ ਬਣਦੀ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਉਪ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ, ਇੰਜੀਨੀਅਰ ਸਵਰਨ ਸਿੰਘ,ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ, ਸਤਨਾਮ ਸਿੰਘ ਰਾਮੇ, ਸਰਪੰਚ ਸ਼ਮਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਰਸ਼ਪਾਲ ਸਿੰਘ ਸੰਧੂ , ਦਰਬਾਰਾ ਸਿੰਘ ਵਿਰਦੀ, ਸਰਪੰਚ ਕਾਰਜ ਸਿੰਘ ਤਕੀਆ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਕਰਨਜੀਤ ਸਿੰਘ ਆਹਲੀ, ਦਿਲਬਾਗ ਸਿੰਘ ਗਿੱਲ, ਜ਼ਿਲਾ ਪ੍ਰਧਾਨ ਐਸਸੀ ਵਿੰਗ ਕੁਲਦੀਪ ਸਿੰਘ ਬੂਲੇ, ਸਾਬਕਾ ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ, ਰਣਜੀਤ ਸਿੰਘ ਆਹਲੀ ਆਦਿ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button