Punjab
ਏਨੇ ਵੱਡੇ ਪੁਲਿਸ ਅਧਿਕਾਰੀ ਦੀ ਖੁਦਕੁਸ਼ੀ ਬਹੁਤ ਦੁਖਦਾਈ,” ਹੁੱਡਾ ਨੇ ਕਿਹਾ, “ਖਤਮ ਹੋ ਚੁੱਕੀ ਹੈ ਕਾਨੂੰਨ ਵਿਵਸਥਾ”

ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 9 ਅਕਤੂਬਰ : ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੂਪਿੰਦਰ ਸਿੰਘ ਹੁੱਡਾ ਨੇ ਆਈਪੀਐਸ ਵਾਈ. ਪੂਰਨ ਕੁਮਾਰ ਦੀ ਆਤਮਹਤਿਆ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਕਿਸੇ ਨਿਰਦੋਸ਼ ‘ਤੇ ਆਂਚ ਨਹੀਂ ਆਉਣੀ ਚਾਹੀਦੀ। ਇਸ ਮਾਮਲੇ ਵਿੱਚ ਨਿਆਂ ਸੁਨਿਸ਼ਚਿਤ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ। ਹੁੱਡਾ ਨੇ ਕਿਹਾ ਕਿ ਪ੍ਰਦੇਸ਼ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਇਸ ਹਾਲਤ ਵਿੱਚ ਇੰਨੇ ਵੱਡੇ ਪੁਲਿਸ ਅਧਿਕਾਰੀ ਦਾ ਸੁਸਾਇਡ ਬਹੁਤ ਹੀ ਦੁਖਦਾਈ ਘਟਨਾ ਹੈ। ਇਸ ਘਟਨਾ ਨੇ ਸਾਰੇ ਪ੍ਰਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਖੁਦ ਪੁਲਿਸ ਦੇ ਇੰਨੇ ਵੱਡੇ ਅਧਿਕਾਰੀ ਸੁਰੱਖਿਅਤ ਨਹੀਂ ਹਨ ਤਾਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਮ ਲੋਕਾਂ ਦੀ ਕੀ ਹਾਲਤ ਹੋਵੇਗੀ।



