Punjab

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਮਾਰੀ ਠੱਗੀ

ਲੁਧਿਆਣਾ, 10 ਅਕਤੂਬਰ : ਲੁਧਿਆਣਾ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮਾਂ ਖਿਲਾਫ ਦੋ ਵੱਖ-ਵੱਖ ਮਾਮਲਿਆਂ ’ਚ ਪੁਲਿਸ ਨੇ ਧੋਖਾਦੇਹੀ ਤੇ ਇਮੀਗ੍ਰੇਸ਼ਨ ਐਕਟ ਅਧੀਨ ਪਰਚਾ ਦਰਜ ਕੀਤਾ ਹੈ। ਪਹਿਲੇ ਮਾਮਲੇ ਵਿੱਚ ਥਾਣਾ ਸਾਹਨੇਵਾਲ ਪੁਲਿਸ ਨੇ ਪਿੰਡ ਪੱਦੀ ਦੀ ਰਹਿਣ ਵਾਲੀ ਜਸਬੀਰ ਕੌਰ ਦੇ ਬਿਆਨ ਉੱਪਰ ਪ੍ਰੇਮ ਕਲੋਨੀ ਪਿੰਡ ਨੰਦਪੁਰ ਸਾਨੇਵਾਲ ਵਾਸੀ ਇੰਦਰਜੀਤ ਸਿੰਘ ਖਿਲਾਫ ਪਰਚਾ ਦਰਜ ਕੀਤਾ ਹੈ। ਜਸਬੀਰ ਕੌਰ ਮੁਤਾਬਕ ਉਹ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣਾ ਚਾਹੁੰਦੀ ਸੀ। ਇਸ ਦੌਰਾਨ ਉਸ ਦਾ ਸੰਪਰਕ ਪਿੰਡ ਨੰਦਪੁਰ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਨਾਲ ਹੋਇਆ ਜਿਸ ਨੇ ਉਸ ਨੂੰ ਭਰੋਸਾ ਦੁਆਇਆ ਕਿ ਉਹ ਮੁਦੱਈਆ ਦੇ ਲੜਕੇ ਦਾ ਕੁਰੇਸ਼ੀਆ ਮੁਲਕ ਦਾ ਵੀਜ਼ਾ ਲਗਵਾ ਦਵੇਗਾ। ਮੁਲਜ਼ਮ ਨੇ ਉਸ ਨੂੰ ਝਾਂਸੇ ਵਿੱਚ ਲੈ ਕੇ ਵੀਜ਼ਾ ਲਗਵਾਉਣ ਬਦਲੇ 12 ਲੱਖ ਰੁਪਏ ਹੜੱਪ ਲਏ ਪਰ ਵੀਜ਼ਾ ਨਹੀਂ ਲਗਵਾ ਕੇ ਦਿੱਤਾ। ਸ਼ਿਕਾਇਤਕਰਤਾ ਮੁਤਾਬਕ ਉਸਨੇ ਕਈ ਵਾਰ ਮੁਲਜਮ ਨਾਲ ਸੰਪਰਕ ਕਰਕੇ ਦਿੱਤੀ ਹੋਈ ਰਕਮ ਵਾਪਸ ਮੰਗੀ ਪਰ ਜਦ ਕੋਈ ਹੱਲ ਨਾ ਨਿਕਲਿਆ ਤਾਂ ਇਹ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਸਾਧੂ ਸਿੰਘ ਮੁਤਾਬਕ ਮੁਲਜਮ ਖਿਲਾਫ ਇਮੀਗ੍ਰੇਸ਼ਨ ਐਕਟ ਅਤੇ ਧੋਖਾਦੇਹੀ ਦੇ ਦੋਸ਼ ਅਧੀਨ ਪਰਚਾ ਦਰਜ ਕਰਕੇ ਗ੍ਰਿਫਤਾਰੀ ਲਈ ਉੱਦਮ ਸ਼ੁਰੂ ਕਰ ਦਿੱਤੇ ਗਏ ਹਨ ਅਜਿਹੇ ਹੀ ਦੂਸਰੇ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਵੱਲੋਂ ਇਮੀਗ੍ਰੇਸ਼ਨ ਐਕਟ ਅਧੀਨ ਮੁਲਜ਼ਮਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਨਿਊ ਨੈਸ਼ਨਲ ਕਲੋਨੀ ਟਿੱਬਾ ਰੋਡ ਦੇ ਰਹਿਣ ਵਾਲੇ ਹਰੀਸ਼ ਕੁਮਾਰ ਸ਼ਰਮਾ ਦੇ ਬਿਆਨ ਉੱਪਰ ਰੁਬੀਨਾ ਮਿੱਤਲ ਕੌਂਸਲਰ, ਜਸਮੀਤ ਰੂਬੀਨਾ ਮਿੱਤਲ, ਨੂਰ ਕੌਰ ਅੰਮ੍ਰਿਤ ਪਾਲ ਸਿੰਘ ਵਾਸੀ ਤੇਰਾ ਦੂਨ ਦੇ ਖਿਲਾਫ ਦਰਜ ਕੀਤਾ ਹੈ। ਹਰੀਸ਼ ਸ਼ਰਮਾ ਮੁਤਾਬਕ ਮੁਲਜਮਾਂ ਨੇ ਮਿਥੀ ਸਾਜ਼ਿਸ਼ ਤਹਿਤ ਉਸ ਨੂੰ ਕੁਵੈਤ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 34 ਹਜਾਰ ਰੁਪਏ ਹੜੱਪ ਲਏ। ਜਦੋਂ ਉਸ ਨੂੰ ਆਪਣੇ ਨਾਲ ਹੋਈ ਠੱਗੀ ਦੀ ਭਿਣਕ ਲੱਗੀ ਤਾਂ ਇਹ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਗਿਆ।

Related Articles

Leave a Reply

Your email address will not be published. Required fields are marked *

Back to top button