Punjab

ਡੀਸੀ ਨੇ ਚੱਲ ਰਹੀ ਝੋਨੇ ਦੀ ਖਰੀਦ ਦੀ ਕੀਤੀ ਸਮੀਖਿਆ

ਲੁਧਿਆਣਾ, 10 ਅਕਤੂਬਰ : ਲੁਧਿਆਣਾ ਮਹਾਨਗਰ ਲੁਧਿਆਣਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੁੰਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਅਤੇ ਚੁਕਾਈ ਨੂੰ ਸੁਚਾਰੂ ਤਰੀਕੇ ਚਲਾਉਣ ਲਈ ਲਗਾਤਾਰ ਨਜ਼ਰ ਬਣਾਈ ਹੋਈ ਹੈ। ਇਕ ਪਾਸੇ ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਖੁਦ ਮੰਡੀਆਂ ਵਿੱਚ ਪੁੱਜਕੇ ਝੋਨੇ ਦੀ ਖਰੀਦ ਸ਼ੁਰੂ ਕਰਵਾ ਰਹੇ ਹਨ, ਉੱਥੇ ਹੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਝੋਨੇ ਦੀ ਖਰੀਦ ਲਈ ਮੰਡੀਆਂ ਕੀਤੇ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਡੀ ਸੀ ਜੈਨ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਜਿਨਸ ਦੀ ਨਿਰਵਿਘਨ ਅਤੇ ਕੁਸ਼ਲ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ। ਜ਼ਿਲ੍ਹੇ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੀ ਸਮੀਖਿਆ ਦੌਰਾਨ ਡੀ ਸੀ ਜੈਨ ਨੇ ਖਰੀਦ ਏਜੰਸੀਆਂ ਨੂੰ ਝੋਨੇ ਦੇ ਹਰ ਦਾਣੇ ਨੂੰ ਤੁਰੰਤ ਅਤੇ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਚੁੱਕਣ ’ਤੇ ਜ਼ੋਰ ਦਿੱਤਾ। ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਤੋਂ ਕਿਸਾਨਾਂ ਦੀ ਫਸਲ ਨੂੰ ਤੇਜ਼ੀ ਨਾਲ ਇਕੱਠੀ ਕਰਨ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਲਾਗੂ ਕੀਤੇ ਹਨ। ਡੀਸੀ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੇ ਉਪ ਮੰਡਲ ਮੈਜਿਸਟ੍ਰੇਟਾਂ ਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੀ ਖਰੀਦ ’ਚ ਕੁਸ਼ਲਤਾ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਕਾਰਜਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਤਾਜ਼ਾ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ ਇਸ ਸੀਜ਼ਨ ਦੌਰਾਨ ਹੁਣ ਤੱਕ ਮੰਡੀਆਂ ਵਿੱਚ 69,847 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਹੁਣ 63,431 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ 151.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Related Articles

Leave a Reply

Your email address will not be published. Required fields are marked *

Back to top button