
ਫਰੀਦਕੋਟ, 11 ਅਕਤੂਬਰ : ਪਿਪਲੀ ਪਿੰਡ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਨੇ ਦੋਸ਼ੀ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਰਾਣੀ ਪਿੱਪਲੀ ਦੇ ਰਹਿਣ ਵਾਲੇ ਗੁਰਭਿੰਦਰ ਸਿੰਘ ਵੱਲੋਂ ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਨੁਸਾਰ, ਉਹ ਅਤੇ ਉਸਦੇ ਪਿਤਾ ਕਿਸੇ ਕੰਮ ਤੋਂ ਬਾਅਦ ਮੋਟਰਸਾਈਕਲ ‘ਤੇ ਘਰ ਵਾਪਸ ਆ ਰਹੇ ਸਨ। ਜਦੋਂ ਉਹ ਪਿੱਪਲੀ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੇ ਪਿਤਾ ਜੋ ਮੋਟਰਸਾਈਕਲ ਚਲਾ ਰਹੇ ਸੀ ਗੰਭੀਰ ਜ਼ਖਮੀ ਹੋ ਗਏ। ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।ਏਐਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।



