
ਮੋਗਾ, 12 ਅਕਤੂਬਰ : ਪੁਲਿਸ ਨੇ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਧਰਮਕੋਟ ਪੁਲਿਸ ਦੇ ਐੱਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਤਾਂ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਬਾਜ ਸਿੰਘ ਵਾਸੀ ਪਿੰਡ ਜਲਾਲਾਬਾਦ ਪੂਰਬੀ ਅਤੇ ਸੁਖਚੈਨ ਸਿੰਘ ਵਾਸੀ ਪਿੰਡ ਤਲਵੰਡੀ ਮੱਲੀਆਂ ਨੂੰ ਗਿ੍ਰਫ਼ਤਾਰ ਕਰ ਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਦੋਰਾਨ ਇਸ ਮਾਮਲੇ ’ਚ ਪ੍ਰਦੀਪ ਸਿੰਘ ਵਾਸੀ ਬੋਤਲਵਾਲਾ ਜਿਲਾ ਲੁਧਿਆਣਾ ਨੂੰ ਕਾਬੂ ਕਰ ਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਬੱਧਨੀ ਕਲਾਂ ਪੁਲਿਸ ਦੇ ਹੋਲਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਪਿੰਡ ਰਾਊਕੇ ਕਲਾਂ ਵਿਖੇ ਇੱਕ ਵਿਅਕਤੀ ਸਤਨਾਮ ਸਿੰਘ ਵਾਸੀ ਪਿੰਡ ਰਾਊਕੇ ਕਲਾਂ ਨੂੰ ਕਾਬੂ ਕਰ ਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਦਰਜ ਕਰ ਲਿਆ ਹੈ।



