Punjab

ਨਸ਼ੀਲੇ ਪਾਊਡਰ ਸਮੇਤ ਤੇ ਨਸ਼ਾ ਕਰਨ ਦੇ ਆਦੀ 2 ਵਿਅਕਤੀ ਕਾਬੂ

ਰੂਪਨਗਰ, 14 ਅਕਤੂਬਰ : ਜ਼ਿਲ੍ਹਾ ਪੁਲਿਸ ਵੱਲੋਂ ਐਨਡੀਪੀਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿਚ ਨਸ਼ਾ ਕਰਨ ਦੇ ਆਦੀ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਇੱਕ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 15 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋਂ ਨਸ਼ਾ ਕਰਨ ਦੇ ਆਦੀ ਜਸਪਾਲ ਸਿੰਘ ਵਾਸੀ ਪਿੰਡ ਘਨੌਲਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸਿਟੀ ਮੋਰਿੰਡਾ ਵੱਲੋਂ ਮਨਪ੍ਰੀਤ ਸਿੰਘ ਉਰਫ ਗੋਸਾ ਪਿੰਡ ਹੱਬੋਵਾਲ ਥਾਣਾ ਮਾਛੀਵਾੜਾ ਸਾਹਿਬ ਜਿਲ੍ਹਾ ਲੁਧਿਆਣਾ ਹਾਲ ਬਲਦੇਵ ਨਗਰ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਗ੍ਰਾਮ ਤੋ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾ ਖਿਲਾਫ ਐਨਡੀਪੀਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ। ਜਿਨ੍ਹਾਂ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿਉਹਾਰਾ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਤੇ ਸ਼ਰਾਬ ਪੀਕੇ ਵਾਹਨ ਚਲਾਉਣ, ਟ੍ਰਿਪਲ ਰਾਈਡਿੰਗ, ਗਲਤ ਪਾਰਕਿੰਗ ਕਰਕੇ ਆਵਾਜਾਈ ਵਿਚ ਵਿਘਨ ਪਾਉਣ, ਬੁਲਟ ਮੋਟਰਸਾਇਲਾ ਵਿਚ ਮੋਡੀਫਾਈਡ ਸਲੈਂਸਰਾ ਦੀ ਵਰਤੋਂ ਕਰਨ ਅਤੇ ਹੋਰ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲਿਆ ਦੇ ਕੁੱਲ 127 ਚਲਾਨ ਕੀਤੇ ਗਏ।

Related Articles

Leave a Reply

Your email address will not be published. Required fields are marked *

Back to top button