
ਰਾਜਪੁਰਾ, 18 ਅਕਤੂਬਰ : ਥਾਣਾ ਸਦਰ ਪੁਲਿਸ ਨੇ ਇੱਕ ਲੜਕੀ ਦੇ ਨਾਲ ਦੋਸਤੀ ਤੋਂ ਬਾਅਦ ਵਿਆਹ ਦਾ ਝਾਂਸਾ ਦੇ ਕੇ ਸੰਬੰਧ ਬਣਾਉਣ, 7 ਤੋਲੇ ਸੋਨਾ ਅਤੇ ਨਕਦੀ ਲੈਣ ਤੇ ਧਮਕੀਆਂ ਦੇਣ ਉਤੇ ਇੱਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੁਲਿਸ ਕੋਲ ਇਕ ਲੜਕੀ ਨੇ ਬਿਆਨ ਦਰਜ ਕਰਵਾਏ ਕਿ ਉਸ ਦੀ ਅਮਨਪ੍ਰੀਤ ਵਰਤੀਆ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸੁਰਲ ਕਲਾਂ ਦੇ ਨਾਲ ਕਰੀਬ ਡੇਢ ਸਾਲ ਪਹਿਲਾਂ ਤੋਂ ਦੋਸਤੀ ਸੀ। ਜਿਸ ਤੋਂ ਬਾਅਦ ਅਮਨਪ੍ਰੀਤ ਵਰਤੀਆ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ ਅਤੇ ਫਿਰ ਉਸ ਪਾਸੋਂ ਸੱਤ ਤੋਲੇ ਸੋਨਾ ਤੇ ਕੁਝ ਨਗਦੀ ਵੀ ਲੈ ਲਈ। ਜਿਸ ਦੇ ਕਰੀਬ ਦੋ ਮਹੀਨੇ ਪਹਿਲਾਂ ਉਸ ਨੂੰ ਇੱਕ ਹੋਟਲ ਵਿੱਚ ਲੈ ਗਿਆ ਅਤੇ ਉਸ ਦੇ ਨਾਲ ਸਰੀਰਕ ਸੰਬੰਧ ਬਣਾਏ। ਜਿਸ ਤੋਂ ਬਾਅਦ ਉਸ ਨੂੰ ਧਮਕੀਆਂ ਦੇਣ ਲੱਗ ਪਿਆ। ਜਿਸ ਤੇ ਥਾਣਾ ਸਦਰ ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



