Punjab
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ
2.815 ਕਿਲੋਗ੍ਰਾਮ ਮੈਥੈਫੇਟਾਮਾਈਨ ਬਰਾਮਦ; ਦੋ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 7 ਨਵੰਬਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ ਪਾਕਿਸਤਾਨ-ਅਧਾਰਿਤ ਤਸਕਰਾਂ ਨਾਲ ਜੁੜੇ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਦੋ ਮੁੱਖ ਸੰਚਾਲਕਾਂ – ਗੁਰਸੇਵਕ ਸਿੰਘ ਉਰਫ ਸੇਵਕ ਅਤੇ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਤੋਂ ਕੁੱਲ 2.815 ਕਿਲੋਗ੍ਰਾਮ ਮੈਥੈਫੇਟਾਮਾਈਨ (ICE) ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪੰਜਾਬ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਅਤੇ ਡਿਲੀਵਰੀ ਕਰਨ ਲਈ ਵਰਚੁਅਲ ਨੰਬਰਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਅਕਸਰ ਸ਼ੱਕ ਤੋਂ ਬਚਣ ਲਈ ਧਾਰਮਿਕ ਸਥਾਨਾਂ ਦੇ ਨੇੜੇ ਸਪਲਾਈ ਥਾਵਾਂ ਚੁਣਦੇ ਸਨ। ਇਸ ਸਬੰਧੀ ਪੁਲਿਸ ਸਟੇਸ਼ਨ ਗੇਟ ਹਕੀਮਾ ਅਤੇ ਪੁਲਿਸ ਸਟੇਸ਼ਨ ਮਕਬੂਲਪੁਰਾ, ਅੰਮ੍ਰਿਤਸਰ ‘ਚ FIR ਦਰਜ ਕੀਤੀਆਂ ਗਈਆਂ ਹਨ। ਸਰਹੱਦ ਪਾਰ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।



