Punjab

ਇੰਸਟਾਗ੍ਰਾਮ ‘ਤੇ ਵੀਡੀਓ ਕੀਤੀ ਵਾਇਰਲ, SAD ਉਮੀਦਵਾਰ ਦੀ ਧੀ ਕੰਚਨਪ੍ਰੀਤ ਕੌਰ ਸਮੇਤ 2 ਖਿਲਾਫ਼ ਕੇਸ ਦਰਜ

ਝਬਾਲ, 12 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਵਾਸੀ ਮੀਆਂਪੁਰ ਅਤੇ ਕਰਨ ਗਿੱਲ ਵਾਸੀ ਮੀਆਂਪੁਰ ਵਿਰੁੱਧ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕੀਤਾ ਗਿਆ ਹੈ। ਵੈੱਬ ਕੰਟਰੋਲ ਰੂਮ ਦੇ ਨੋਡਲ ਅਫਸਰ ਕਮ ਸਹਾਇਕ ਰਿਟਰਨਿੰਗ ਅਫਸਰ ਗੁਰਪ੍ਰੀਤ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਕਿ ਕਰਨ ਗਿੱਲ ਅਤੇ ਕੰਚਨਪ੍ਰੀਤ ਕੌਰ ਵੱਲੋਂ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕਰ ਕੇ ਚੋਣ ਕਮਿਸ਼ਨ ਅਤੇ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਹੈ, ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਹ ਕੇਸ ਦਰਜ ਕੀਤਾ ਹੈ। ਇਸ ਮਾਮਲੇ ਦੀ ਅਗਲੀ ਜਾਂਚ ਏਐੱਸਆਈ ਨਿਰਮਲ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button