Punjab

ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦਿੱਤਾ ਅਚਾਨਕ ਅਸਤੀਫ਼ਾ, ਸਿਆਸਤ ‘ਚ ਹੋਣ ਲੱਗੇ ਚਰਚੇ

ਮੋਗਾ, 27 ਨਵੰਬਰ : ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣਾ ਦਿੱਤਾ ਹੈ। ਚਾਨੀ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਚੁਣੇ ਜਾਣ ਵਾਲੇ ਪਹਿਲੇ ਮੇਅਰ ਸਨ, ਜਿਸ ਕਰਕੇ ਉਨ੍ਹਾਂ ਦਾ ਅਸਤੀਫ਼ਾ ਪਾਰਟੀ ਅਤੇ ਸ਼ਹਿਰ ਦੀ ਰਾਜਨੀਤੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਦੌਰਾਨੇ ਕਾਰਜਕਾਲ ਮੇਅਰ ਚਾਨੀ ਉੱਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗਦੇ ਰਹੇ, ਜਿਸ ਕਾਰਨ ਕਾਫ਼ੀ ਸਮੇਂ ਤੋਂ ਉਨ੍ਹਾਂ ਖਿਲਾਫ਼ ਸਿਆਸੀ ਅਤੇ ਜਨਤਕ ਦਬਾਅ ਬਣਿਆ ਹੋਇਆ ਸੀ। ਸੂਤਰਾਂ ਮੁਤਾਬਕ ਪਾਰਟੀ ਹਾਈਕਮਾਂਡ ਵੱਲੋਂ ਵੀ ਉਨ੍ਹਾਂ ‘ਤੇ ਅਹੁਦਾ ਛੱਡਣ ਲਈ ਦਬਾਅ ਬਣ ਰਿਹਾ ਸੀ। ਹਾਲਾਂਕਿ ਚਾਨੀ ਨੇ ਆਪਣੇ ਅਸਤੀਫ਼ੇ ਦੇ ਪਿੱਛੇ ਦੇ ਸਟੀਕ ਕਾਰਨ ਬਾਰੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ, ਜਿਸ ਕਰਕੇ ਅਨੇਕ ਸਵਾਲ ਖੜੇ ਹੋ ਰਹੇ ਹਨ। ਇਹ ਅਸਤੀਫ਼ਾ ਮੋਗਾ ਦੀ ਸਿਆਸਤ ‘ਚ ਨਵਾਂ ਮੋੜ ਲਿਆਉਂਦਾ ਨਜ਼ਰ ਆ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪਾਰਟੀ ਵੱਲੋਂ ਨਵੇਂ ਮੇਅਰ ਦੀ ਨਿਯੁਕਤੀ ਕਦੋਂ ਕੀਤੀ ਜਾਂਦੀ ਹੈ ਅਤੇ ਚਾਨੀ ਭਵਿੱਖ ਵਿੱਚ ਕਿਹੜਾ ਰਾਜਨੀਤਿਕ ਕਦਮ ਚੁੱਕਦੇ ਹਨ।

Related Articles

Leave a Reply

Your email address will not be published. Required fields are marked *

Back to top button